ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣਾਂ ਲੜੇਗੀ। ਜਲੰਧਰ ‘ਚ ਪੰਜਾਬ ਫਤਿਹ ਰੈਲੀ ‘ਚ ਰਾਹੁਲ ਨੇ ਕਿਹਾ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਰਕਰਾਂ ਤੋਂ ਪੁੱਛ ਕੇ ਕੋਈ ਫੈਸਲਾ ਲਿਆ ਜਾਵੇਗਾ। ਕਾਂਗਰਸ ਨੇ ਪਿਛਲੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੇ ਚੋਣ ਲੜੀ ਸੀ। ਹਾਲਾਂਕਿ ਇਸ ਵਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਮੁੱਖ ਮੰਤਰੀ ਦੇ ਚਿਹਰੇ ‘ਤੇ ਦਾਅਵਾ ਪੇਸ਼ ਕਰ ਰਹੇ ਹਨ।
ਇਸ ਬਾਰੇ ਉਹ ਪਾਰਟੀ ਅਤੇ ਵਰਕਰਾਂ ਨਾਲ ਗੱਲ ਕਰਨਗੇ। ਰਾਹੁਲ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਸੀਐਮ ਚਰਨਜੀਤ ਚੰਨੀ ਨੇ ਮੈਨੂੰ ਕਿਹਾ ਕਿ ਜੋ ਵੀ ਅਗਵਾਈ ਕਰੇਗਾ, ਦੂਜਾ ਉਸ ਦੀ ਪੂਰੀ ਮਦਦ ਕਰੇਗਾ। ਇਸ ਨਾਲ ਮੈਨੂੰ ਬਹੁਤ ਖੁਸ਼ੀ ਹੋਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਤੋਂ ਸਟੇਜ ਤੋਂ ਸੀਐਮ ਚਿਹਰੇ ਦਾ ਐਲਾਨ ਕਰਨ ਦੀ ਮੰਗ ਕੀਤੀ ਸੀ।