ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣਾਂ ਲੜੇਗੀ। ਪਰ ਚਿਹਰਾ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸੀ.ਐੱਮ. ਉਮੀਦਵਾਰ ਦੀ ਦੌੜ ਵਿੱਚ ਸ਼ਾਮਿਲ ਹਨ। ਬੀਤੇ ਦਿਨ ਆਪਣੀ ਪੰਜਾਬ ਫ਼ੇਰੀ ਦੌਰਾਨ ਵੀ ਰਾਹੁਲ ਗਾਂਧੀ ਨੇ ਇਸ ਬਾਰੇ ਗੱਲ ਕੀਤੀ। ਇਸ ਪਿੱਛੋਂ ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਉਹ ਸਾਰਿਆਂ ਦੀ ਪਸੰਦ ਦਾ ਇੱਕ ਨਾਮ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।
चन्नी जी, सिद्धू जी, पंजाब की जनता और कांग्रेस कार्यकर्ता चाहते हैं कि हम CM उम्मीदवार का नाम घोषित करें।
मेरा वादा है कि जल्द ही आप सभी की पसंद का एक नाम आपके सामने रखेंगे।
पंजाब के बाक़ी सभी नेता और मैं मिलकर नई सरकार को मज़बूत करेंगे।
— Rahul Gandhi (@RahulGandhi) January 27, 2022
ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ, “ਚੰਨੀ ਜੀ, ਸਿੱਧੂ ਜੀ, ਪੰਜਾਬ ਦੇ ਲੋਕ ਅਤੇ ਕਾਂਗਰਸੀ ਵਰਕਰ ਚਾਹੁੰਦੇ ਹਨ ਕਿ ਅਸੀਂ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰੀਏ। ਮੈਂ ਵਾਅਦਾ ਕਰਦਾ ਹਾਂ ਕਿ ਜਲਦੀ ਹੀ ਹਰ ਕਿਸੇ ਦੀ ਪਸੰਦ ਦਾ ਨਾਮ ਤੁਹਾਡੇ ਸਾਹਮਣੇ ਰੱਖਾਂਗਾ। ਮੈਂ ਅਤੇ ਪੰਜਾਬ ਦੇ ਬਾਕੀ ਸਾਰੇ ਆਗੂ ਮਿਲ ਕੇ ਨਵੀਂ ਸਰਕਾਰ ਨੂੰ ਮਜ਼ਬੂਤ ਕਰਾਂਗੇ।”