ਗਾਜ਼ੀਪੁਰ ਟਿਕਰੀ ਸਰਹੱਦ ਤੋਂ ਬੈਰੀਕੇਡ ਹਟਾਉਣ ‘ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਹੁਣ ਸਿਰਫ਼ ਦਿਖਾਵੇ ਵਾਲੇ ਬੈਰੀਕੇਡ ਹੀ ਹਟਾਏ ਗਏ ਹਨ, ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾ ਦਿੱਤੇ ਜਾਣਗੇ। ਰਾਹੁਲ ਗਾਂਧੀ ਨੇ ਇਸ ਮਸਲੇ ‘ਤੇ ਟਵੀਟ ਕਰ ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾਉਣ ਦੀ ਗੱਲ ਕਹੀ ਹੈ। ਰਾਹੁਲ ਨੇ ਟਵੀਟ ‘ਚ ਲਿਖਿਆ ਕਿ, “ਅਜੇ ਤਾਂ ਸਿਰਫ ਦਿਖਾਵੇ ਵਾਲੇ ਬੈਰੀਕੇਡਾਂ ਨੂੰ ਹਟਾਇਆ ਗਿਆ ਹੈ, ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾਏ ਜਾਣਗੇ। ਅੰਨਦਾਤਾ ਸੱਤਿਆਗ੍ਰਹਿ ਜ਼ਿੰਦਾਬਾਦ!”
अभी तो सिर्फ़ दिखावटी बैरिकेड हटे हैं,
जल्द ही तीनों कृषि विरोधी क़ानून भी हटेंगे।अन्नदाता सत्याग्रह ज़िंदाबाद!#FarmersProtest
— Rahul Gandhi (@RahulGandhi) October 29, 2021
ਦੱਸ ਦੇਈਏ ਕਿ ਟਿਕਰੀ ਬਾਰਡਰ ਤੋਂ ਬਾਅਦ ਹੁਣ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ, ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਇੰਨ੍ਹਾਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾ ਦੀ ਤਰਾਂ ਜਾਰੀ ਹੈ।