ਪੰਜਾਬ ਕਾਂਗਰਸ ਨੇ ਬੀਤੀ ਰਾਤ ਪਾਰਟੀ ਦੇ ਨਵੇਂ ਪ੍ਰਧਾਨ ਸਮੇਤ ਵਿਰੋਧੀ ਧਿਰ ਦੇ ਨੇਤਾ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵੱਲੋਂ ਅਮਰਿੰਦਰ ਸਿੰਘ ਬਰਾੜ ਉਰਫ਼ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਸੀਐਲਪੀ ਲੀਡਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ।
We congratulate Shri @RajaBrar_INC for being appointed as President of PPCC & S. @Partap_Sbajwa for being appointed as CLP leader. We also congratulate Shri @BB__Ashu for being appointed as Working President of PPCC & @DrRajKumarINC for being apppointed as Deputy CLP leader. pic.twitter.com/niwxJ1AgiS
— Punjab Congress (@INCPunjab) April 9, 2022
ਦੱਸ ਦੇਈਏ ਕਿ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਤੇ ਗਿੱਦੜਬਾਹਾ ਤੋਂ ਵਿਧਾਇਕ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਪਾਰਟੀ ਨੇ ਪੰਜਾਬ ਦਾ ਸੂਬਾ ਕਾਂਗਰਸ ਪ੍ਰਧਾਨ ਬਦਲਣ ਦਾ ਫੈਸਲਾ ਲਿਆ ਸੀ।