[gtranslate]

ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ, ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੇ ਨਾਮ ਨਾਲ ਜਾਣਿਆ ਜਾਵੇਗਾ ਹੁਣ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ

rajiv gandhi khel ratna award renamed

ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਮੱਲਾ ਮਾਰਨ ਵਾਲੇ ਖਿਡਾਰੀਆਂ ਨੂੰ ਦਿੱਤਾ ਜਾਣ ਵਾਲਾ ਸਰਵਉੱਚ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਬਦਲ ਕੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਨਾਮ ਉੱਤੇ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਪੁਰਸਕਾਰ 1991-92 ਵਿੱਚ ਸ਼ੁਰੂ ਕੀਤਾ ਗਿਆ ਸੀ। ਫਿਰ ਇਸ ਦਾ ਨਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਂ ਤੇ ਰੱਖਿਆ ਗਿਆ। ਇਸ ਪੁਰਸਕਾਰ ਦੀ ਸਥਾਪਨਾ ਦਾ ਮੁੱਖ ਉਦੇਸ਼ ਖੇਡਾਂ ਦੇ ਖੇਤਰ ਵਿੱਚ ਪ੍ਰਸ਼ੰਸਾ ਅਤੇ ਜਾਗਰੂਕਤਾ ਫੈਲਾਉਣਾ ਹੈ। ਇਸ ਦੇ ਨਾਲ ਹੀ ਖਿਡਾਰੀਆਂ ਦਾ ਸਨਮਾਨ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਜਾਣਾ ਹੈ, ਤਾਂ ਜੋ ਉਨ੍ਹਾਂ ਨੂੰ ਸਮਾਜ ਵਿੱਚ ਹੋਰ ਸਨਮਾਨ ਮਿਲ ਸਕੇ।

ਪੀਐਮ ਮੋਦੀ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਪੁਰਸਕਾਰ ਦਾ ਨਾਮ ਹੁਣ ਮੇਜਰ ਧਿਆਨ ਚੰਦ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ। ਪੀਐਮ ਮੋਦੀ ਨੇ ਕਿਹਾ, “ਉਨ੍ਹਾਂ ਪਲਾਂ ਦੇ ਵਿੱਚ ਜਿਨ੍ਹਾਂ ਨੇ ਦੇਸ਼ ਨੂੰ ਮਾਣ ਦਿੱਤਾ ਹੈ, ਬਹੁਤ ਸਾਰੇ ਦੇਸ਼ਵਾਸੀਆਂ ਦੀ ਬੇਨਤੀ ਵੀ ਸਾਹਮਣੇ ਆਈ ਹੈ ਕਿ ਖੇਲ ਰਤਨ ਪੁਰਸਕਾਰ ਦਾ ਨਾਮ ਮੇਜਰ ਧਿਆਨ ਚੰਦ ਜੀ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਨੂੰ ਹੁਣ ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ ਦਾ ਨਾਂ ਦਿੱਤਾ ਜਾ ਰਿਹਾ ਹੈ। ਜੈ ਹਿੰਦ।”

Leave a Reply

Your email address will not be published. Required fields are marked *