[gtranslate]

‘ਜੇ PM ਮੋਦੀ ਨਾਲ ਹੋਵੇ ਮੁਲਾਕਤ ਤਾਂ ਧਰਨੇ ‘ਤੇ ਬੈਠੇ ਕਿਸਾਨਾਂ ਦਾ ਰੱਖਿਓ ਖਿਆਲ’, ਰਾਕੇਸ਼ ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਨੂੰ ਕੀਤੀ ਅਪੀਲ

rakesh tikait appeal to joe biden

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਹਨ। ਇਸ ਦੌਰੇ ‘ਤੇ ਪੀਐਮ ਮੋਦੀ ਕਈ ਗਲੋਬਲ ਸੀਈਓਜ਼ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਬੈਠਕ ਵੀ ਹੋਵੇਗੀ। ਉੱਥੇ ਹੀ ਅੱਜ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੂੰ ਮਿਲਣਗੇ, ਜਿਸ ਬਾਰੇ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਰਾਕੇਸ਼ ਟਿਕੈਤ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਟਵੀਟ ਟੈਗ ਕਰਦਿਆਂ ਮੰਗ ਕੀਤੀ ਹੈ ਕਿ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ।

ਰਾਕੇਸ਼ ਟਿਕੈਤ ਨੇ ਲਿਖਿਆ ਹੈ ਕਿ, “ਅਸੀਂ ਭਾਰਤੀ ਕਿਸਾਨ 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ ਜੋ ਪੀਐਮ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਹਨ। 11 ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 700 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਸਾਨੂੰ ਬਚਾਉਣ ਲਈ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਕਿਰਪਾ ਕਰਕੇ ਪੀਐਮ ਮੋਦੀ ਨਾਲ ਮੁਲਾਕਾਤ ਕਰਦੇ ਹੋਏ ਸਾਡੀ ਚਿੰਤਾ ‘ਤੇ ਧਿਆਨ ਕੇਂਦਰਤ ਕਰੋ।” ਬੀਤੀ ਰਾਤ ਕੀਤੇ ਗਏ ਇੱਕ ਹੋਰ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਵਾਸ਼ਿੰਗਟਨ ਡੀਸੀ ਵਿੱਚ 2:30 ਵਜੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਹੋਵੇਗਾ।

Leave a Reply

Your email address will not be published. Required fields are marked *