ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 71 ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੂੰ ਦੇਸ਼ -ਵਿਦੇਸ਼ ਤੋਂ ਸ਼ੁਭ ਕਾਮਨਾਵਾਂ ਮਿਲ ਰਹੀਆਂ ਹਨ। ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਫੈਲ ਗਿਆ ਹੈ। ਇਸ ਮੌਕੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਟਿਕੈਤ ਨੇ ਕਿਹਾ ਕਿ ਅੰਦੋਲਨ ਨੂੰ ਚਾਹੇ 10 ਸਾਲ ਹੋ ਜਾਣ, ਪਰ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੱਕ ਉਹ ਇੱਥੋਂ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਕਹਿ ਰਹੀ ਹੈ ਕਿ 18 ਮਹੀਨਿਆਂ ਤੱਕ ਅਸੀਂ ਕਾਨੂੰਨ ਲਾਗੂ ਨਹੀਂ ਕਰਾਂਗੇ ਤਾਂ ਅਸੀਂ ਹੋਰ 6 ਮਹੀਨੇ ਇੰਤਜ਼ਾਰ ਕਰ ਲੈਂਦੇ ਹਾਂ। ਅਸੀਂ ਘਰ ਕਿੱਥੇ ਵਾਪਿਸ ਜਾਵਾਂਗੇ ਅਤੇ ਫਿਰ ਇੱਥੇ ਆਵਾਂਗੇ।
ਟਿਕੈਤ ਨੇ ਦਾਅਵਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਮੰਡੀਆਂ ਵਿਕਣ ਲੱਗੀਆਂ ਹਨ ਅਤੇ MSP ਦੀ ਕੋਈ ਗਰੰਟੀ ਨਹੀਂ ਹੈ ਅਤੇ ਅਨਾਜ ਬਹੁਤ ਸਸਤਾ ਵਿਕ ਰਿਹਾ ਹੈ। ਟਿਕੈਤ ਨੇ ਅੱਗੇ ਕਿਹਾ, ‘ਸਾਨੂੰ ਪ੍ਰਧਾਨ ਮੰਤਰੀ ਤੋਂ ਉਨ੍ਹਾਂ ਦੇ ਜਨਮ ਦਿਨ ਮੌਕੇ ਕਿਸੇ ਤੋਹਫ਼ੇ ਦੀ ਲੋੜ ਨਹੀਂ ਹੈ, ਅਸੀਂ ਭੀਖ ਵੀ ਨਹੀਂ ਮੰਗ ਰਹੇ। ਬਸ ਸਾਨੂੰ ਸਾਡਾ ਹੱਕ ਚਾਹੀਦਾ ਹੈ। ਅਸੀਂ ਜਨਮਦਿਨ ਤੇ ਦਾਨ ਪੁੰਨ ਦੀ ਉਮੀਦ ਨਹੀਂ ਕਰ ਰਹੇ ਹਾਂ, ਸਿਰਫ ਸਾਨੂੰ ਸਾਡਾ ਹੱਕ ਦਿਓ। ਟਿਕੈਤ ਨੇ ਕਿਹਾ ਕਿ ਪੀਐਮ ਮੋਦੀ ਨੂੰ ਆਪਣੇ ਜਨਮਦਿਨ ‘ਤੇ ਘੱਟੋ ਘੱਟ ਉਨ੍ਹਾਂ ਕਿਸਾਨਾਂ ਨੂੰ ਯਾਦ ਕਰਨਾ ਚਾਹੀਦਾ ਹੈ ਜੋ ਕਿਸਾਨ ਅੰਦੋਲਨ ਦੌਰਾਨ ‘ਸ਼ਹੀਦ’ ਹੋਏ ਹਨ।