ਰਾਖੀ ਸਾਵੰਤ ਦੀ ਮਾਂ ਜਯਾ ਭੇਦਾ (Jaya Bheda) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਕੁੱਝ ਸਮਾਂ ਪਹਿਲਾਂ ਅਦਾਕਾਰਾ ਨੇ ਇੱਕ ਵੀਡੀਓ ਪੋਸਟ ਕਰਕੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਠੀਕ ਨਹੀਂ ਹੈ। ਰਾਖੀ ਦੀ ਮਾਂ ਬ੍ਰੇਨ ਟਿਊਮਰ ਤੋਂ ਪੀੜਤ ਸੀ ਅਤੇ ਰਾਖੀ ਨੇ ਦੱਸਿਆ ਕਿ ਟਿਊਮਰ ਉਨ੍ਹਾਂ ਦੇ ਫੇਫੜਿਆਂ ‘ਚ ਫੈਲ ਗਿਆ ਸੀ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਮਾਂ ਲਈ ਪ੍ਰਾਰਥਨਾ ਕਰਨ। ਹਾਲਾਂਕਿ ਹੁਣ ਰਾਖੀ ਦੀ ਮਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕੀ ਹੈ। ਦੱਸ ਦਈਏ ਕਿ ਰਾਖੀ ਦੀ ਮਾਂ ਪਿਛਲੇ ਕੁੱਝ ਸਾਲਾਂ ਤੋਂ ਟਿਊਮਰ ਤੋਂ ਪਰੇਸ਼ਾਨ ਸੀ। ਇਸ ਦੌਰਾਨ ਸਲਮਾਨ ਖਾਨ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੀ ਉਨ੍ਹਾਂ ਦੀ ਮਦਦ ਕੀਤੀ ਸੀ। ਰਾਖੀ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਸੀ। ਕਈ ਵਾਰ ਰਾਖੀ ਮਾਂ ਨੂੰ ਲੈ ਕੇ ਭਾਵੁਕ ਹੁੰਦੀ ਵੀ ਨਜ਼ਰ ਆਈ ਸੀ।
![rakhi sawant mother passed away](https://www.sadeaalaradio.co.nz/wp-content/uploads/2023/01/ca6a3579-47da-4106-97f3-20f9eed4b2fe-950x499.jpg)