ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੌਰਾਨ ਦੋਵੇਂ ਆਗੂ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਸੰਬੋਧਨ ਕਰਨਗੇ।