ਮਲਟੀਸਟਾਰਰ ਅਤੇ ਬਹੁ-ਭਾਸ਼ੀ ਫਿਲਮ ਆਰਆਰਆਰ ਨਿਰਦੇਸ਼ਕ ਅਤੇ ਬਾਹੂਬਲੀ ਫਿਲਮ ਦੇ ਡਾਇਰੈਕਟਰ ਐਸਐਸ ਰਾਜਾਮੌਲੀ ਸੋਮਵਾਰ ਨੂੰ ਫਿਲਮ ਦੀ ਸਟਾਰਕਾਸਟ ਨਾਲ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪਹੁੰਚੇ। ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਦੌਰਾਨ ਐਕਟਰ ਜੂਨੀਅਰ ਐਨਟੀਆਰ ਅਤੇ ਰਾਮਚਰਨ ਤੇਜਾ ਨੇ ਵੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।
ਪੰਜਾਬ ਦੇ ਸਿਨੇਮਾ ਪ੍ਰਸ਼ੰਸਕਾਂ ਦੀ ਲੰਬੀ ਸੂਚੀ ਨੂੰ ਦੇਖਦਿਆਂ ਸਾਊਥ ਫਿਲਮ ਇੰਡਸਟਰੀ ਤੋਂ ਇਸ ਬਹੁਭਾਸ਼ੀ ਫਿਲਮ ਨੂੰ ਪ੍ਰਮੋਟ ਕਰਨ ਲਈ ਟੀਮ ਇੱਥੇ ਪਹੁੰਚੀ ਸੀ। ਬਾਹੂਬਲੀ ਫੇਮ ਰਾਜਾਮੌਲੀ ਦੁਆਰਾ ਨਿਰਦੇਸ਼ਤ ਫਿਲਮ ਆਰਆਰਆਰ ਭਾਰਤੀ ਸਿਨੇਮਾ ਦੀਆਂ ਸਭ ਤੋਂ ਮਹਿੰਗੀਆਂ ਫਿਲਮਾਂ ਦੀ ਸੂਚੀ ਵਿੱਚ ਸਿਖਰ ‘ਤੇ ਹੈ। ਕੋਵਿਡ ਮਹਾਮਾਰੀ ਕਾਰਨ ਇਸ ਦੀ ਰਿਲੀਜ਼ ਡੇਟ ਨੂੰ ਵਾਰ-ਵਾਰ ਅੱਗੇ ਵਧਾਇਆ ਜਾ ਰਿਹਾ ਹੈ। ਹੁਣ ਆਖਿਰਕਾਰ ਇਹ ਫਿਲਮ 25 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।