ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੁੱਝ ਮਿੰਟਾਂ ਬਾਅਦ ਹੀ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ BJP ‘ਚ ਸ਼ਾਮਿਲ ਹੋ ਗਏ ਹਨ। ਇਸ ਤੋਂ ਪਹਿਲਾ ਉਨ੍ਹਾਂ ਇੱਕ ਟਵੀਟ ਵੀ ਕੀਤਾ ਸੀ। ਟਵੀਟ ‘ਚ ਰਾਣਾ ਗੁਰਮੀਤ ਸੋਢੀ ਨੇ ਲਿਖਿਆ ਸੀ ਕਿ, ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।”
ਰਾਣਾ ਗੁਰਮੀਤ ਸਿੰਘ ਨੂੰ ਪੰਜਾਬ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਗੁਰਮੀਤ ਸਿੰਘ ਸੋਢੀ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਗੁਰਮੀਤ ਸਿੰਘ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਗੁਰਮੀਤ ਸਿੰਘ 2002 ਵਿੱਚ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਗੁਰਮੀਤ ਸਿੰਘ ਸੋਢੀ 2007, 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੇ ਸੀ। 2018 ਵਿੱਚ ਗੁਰਮੀਤ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਚੀਫ਼ ਵ੍ਹਿਪ ਵੀ ਬਣਾਇਆ ਗਿਆ ਸੀ।