[gtranslate]

ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਤੇ ਕੰਵਰ ਗਰੇਵਾਲ ਦੇ ਘਰ NIA ਦੀਆਂ ਟੀਮਾਂ ਨੇ ਮਾਰਿਆ ਛਾਪਾ

ranjit bawa and kanwar grewal

ਇਨਕਮ ਟੈਕਸ ਵਿਭਾਗ ਨੇ ਪੰਜਾਬ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਦੀ ਬਟਾਲਾ ਸਥਿਤ ਕੋਠੀ ਸਣੇ 4 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਸਵੇਰੇ ਹੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਸੀ। ਫਿਲਹਾਲ ਨਾ ਤਾਂ ਕਿਸੇ ਨੂੰ ਘਰ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਗਾਇਕ ਰਣਜੀਤ ਬਾਵਾ ਹੀ ਨਹੀਂ ਇਨਕਮ ਟੈਕਸ ਵਿਭਾਗ ਦੀ ਟੀਮ ਉਨ੍ਹਾਂ ਦੇ ਪੀਏ ਅਤੇ ਦੋਸਤ ਡਿਪਟੀ ਵੋਹਰਾ ਦੇ ਘਰ ਵੀ ਪਹੁੰਚੀ ਹੈ। ਇੱਥੇ ਵੀ ਅਧਿਕਾਰੀਆਂ ਨੇ ਘਰ ਦੀ ਤਲਾਸ਼ੀ ਲਈ ਅਤੇ ਮਿਲੀਆਂ ਵਸਤੂਆਂ ਦਾ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਸਵੇਰੇ ਮੋਹਾਲੀ ਦੇ ਸੈਕਟਰ 104 ਸਥਿਤ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਵੀ ਛਾਪਾ ਮਾਰਿਆ। ਉਨ੍ਹਾਂ ਦਾ ਮੋਹਾਲੀ ‘ਚ ਤਾਜ ਟਾਵਰ ‘ਚ ਫਲੈਟ ਹੈ। ਐਨਆਈਏ ਦੀ ਇਸ ਅਚਨਚੇਤ ਛਾਪੇਮਾਰੀ ਦੌਰਾਨ ਸੀਆਰਪੀਐਫ ਦੇ ਜਵਾਨ ਵੀ ਪਹੁੰਚ ਗਏ ਸਨ। NIA ਦੀ ਟੀਮ ਪੂਰੀ ਸੁਰੱਖਿਆ ਦੇ ਵਿਚਕਾਰ ਸਵੇਰੇ ਇੱਥੇ ਪਹੁੰਚੀ ਸੀ। ਇੱਥੇ ਟੀਮ ਨੇ ਕੰਵਰ ਗਰੇਵਾਲ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ ਹੈ।

ਜ਼ਿਕਰਯੋਗ ਹੈ ਕਿਸਾਨ ਅੰਦੋਲਨ ਦੇ ਦੌਰਾਨ ਕੰਵਰ ਗਰੇਵਾਲ ਵੀ ਲਗਾਤਾਰ ਕਿਸਾਨਾਂ ਦੇ ਹੱਕ ‘ਚ ਡਟੇ ਰਹੇ ਸਨ। ਉਹ ਆਪਣੇ ਗੀਤਾਂ ਰਾਹੀਂ ਵੀ ਨਿਡਰ ਹੋ ਕੇ ਕਿਸਾਨਾਂ ਦੀ ਅਵਾਜ ਚੁੱਕਦੇ ਰਹੇ ਹਨ। ਕੰਵਰ ਗਰੇਵਾਲ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਇੱਕ ਰਿਹਾਈ ਗੀਤ ਵੀ ਗਾਇਆ ਸੀ। ਜਿਸ ‘ਤੇ ਬਾਅਦ ‘ਚ ਪਾਬੰਦੀ ਲਗਾ ਦਿੱਤੀ ਗਈ ਸੀ। ਉੱਥੇ ਹੀ ਗਾਇਕ ਰਣਜੀਤ ਬਾਵਾ ਨੇ ਵੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦਾ ਸਾਥ ਦਿੱਤਾ ਸੀ। ਉੱਥੇ ਹੀ ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੀ ਅਵਾਜ ਚੁੱਕੀ ਸੀ।

Leave a Reply

Your email address will not be published. Required fields are marked *