[gtranslate]

ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੀ ਸੇਵਾ ’ਚ ਲੱਗੇ ਹੋਟਲ ਗੋਲਡਨ ਹੱਟ ਦੇ ਰਸਤੇ ’ਤੇ ਸਰਕਾਰ ਵਲੋਂ ਬੈਰੀਕੇਡਿੰਗ, ਰਣਜੀਤ ਬਾਵਾ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

Ranjit Bawa appeals to farmers

ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿਛਲੇ ਸਾਲ ਨਵੰਬਰ ਮਹੀਨੇ ਤੋਂ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆ ਸਰਹੱਦਾਂ ਤੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋ ਇੰਨਾਂ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਦੇਸ਼ ਦੇ ਹਰ ਵਰਗ ਵੱਲੋ ਸਮਰਥਨ ਵੀ ਮਿਲ ਰਿਹਾ ਹੈ, ਕਈ ਲੋਕ ਪਿਛਲੇ 7 ਮਹੀਨਿਆਂ ਤੋਂ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਹਾਇਤਾ ਕਰ ਰਹੇ ਹਨ।

ਪਰ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਕਿ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸਖਸ਼ ਦੇ ਕੰਮ ‘ਚ ਸਰਕਾਰ ਵਲੋਂ ਰੁਕਾਵਟਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ ਦੀ ਸਬੰਧੀ ਬੁੱਧਵਾਰ ਨੂੰ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਵੀ ਇੱਕ ਪੋਸਟ ਸਾਂਝੀ ਕੀਤੀ ਹੈ। ਦੱਸ ਦੇਈਏ ਰਾਮ ਸਿੰਘ ਰਾਣਾ ਨਾਂ ਇੱਕ ਵਿਅਕਤੀ ਪਿਛਲੇ 7 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਨਿਭਾਅ ਰਿਹਾ ਹੈ ਜਿਵੇਂ ਕਿ ਪਾਣੀ, ਦੁੱਧ ਅਤੇ ਲੰਗਰ ਦੀ ਸੇਵਾ। ਰਾਮ ਸਿੰਘ ਰਾਣਾ ਦਾ ਸਰਹੱਦ ‘ਤੇ ਗੋਲਡਨ ਹੱਟ ਦਾ ਨਾਂ ਹੋਟਲ ਹੈ। ਉਹ ਤਿੰਨੇ ਬਾਰਡਰਾਂ ‘ਤੇ ਕਿਸਾਨਾਂ ਲਈ ਸੇਵਾ ਨਿਭਾਅ ਰਹੇ ਹਨ।

ਪਰ ਉੱਥੇ ਹੀ ਕੁਰੂਕਸ਼ੇਤਰ ‘ਚ ਰਾਮ ਸਿੰਘ ਰਾਣਾ ਦਾ ਇੱਕ ਹੋਰ ਹੋਟਲ ਵੀ ਮੌਜੂਦ ਹੈ, ਜਿੱਥੇ ਸਰਕਾਰ ਨੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ। ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰਕੇ ਮੰਗ ਕੀਤੀ ਕਿ ਇਸ ਰਸਤੇ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ। ਰਣਜੀਤ ਬਾਵਾ ਨੇ ਸਾਰੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਰਾਮ ਸਿੰਘ ਦਾ ਸਾਥ ਦੇਣ ਤਾਂ ਜੋ ਹੋਟਲ ਦਾ ਰਾਹ ਜਲਦੀ ਖੋਲ੍ਹਿਆ ਜਾ ਸਕੇ।

Leave a Reply

Your email address will not be published. Required fields are marked *