ਪੰਜਾਬ ਦੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਮੰਗਲਵਾਰ ਸਵੇਰੇ ਆਖਰੀ ਸਾਹ ਲਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 4 ਵਾਰ ਵਿਧਾਇਕ, 2 ਵਾਰ ਕੈਬਨਿਟ ਮੰਤਰੀ ਅਤੇ ਇੱਕ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਬ੍ਰਹਮਪੁਰਾ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਹਿਰ 2 ਵਜੇ ਉਨ੍ਹਾਂ ਦੇ ਪਿੰਡ ਬ੍ਰਹਮਪੁਰਾ ਵਿੱਚ ਕੀਤਾ ਜਾਵੇਗਾ।
ਦੱਸ ਦੇਈਏ ਸਰਕਾਰ ਨੇ ਉਨ੍ਹਾਂ ਦੀ ਮੌਤ ‘ਤੇ 13 ਦਸੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਸੀ। ਪਿੰਡ ਦੇ ਸਰਪੰਚ ਵਜੋਂ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਸ਼ੁਰੂ ਤੋਂ ਹੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਸਨ। ਪਰ 2017 ‘ਚ ਉਨ੍ਹਾਂ ਨੇ ਅਕਾਲੀ ਦਲ ਤੋਂ ਬਣੀ ਦੂਰੀ ਤੋਂ ਬਾਅਦ ਵੱਖਰਾ ਰਾਹ ਚੁਣਿਆ ਸੀ। ਪਰ 2022 ਦੀਆਂ ਚੋਣਾਂ ਵਿੱਚ ਇਹ ਦੂਰੀ ਘੱਟ ਗਈ ਸੀ ਅਤੇ ਉਹ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ।