[gtranslate]

Tokyo Olympics : ਪਹਿਲਵਾਨ ਰਵੀ ਦਹੀਆ ਨੇ ਕੀਤਾ ਕਮਾਲ, ਭਾਰਤ ਦੀ ਝੋਲੀ ਪਾਇਆ ਸਿਲਵਰ ਮੈਡਲ

ravi kumar dahiya gets silver

ਟੋਕੀਓ ਵਿੱਚ ਖੇਡੀਆਂ ਜਾ ਰਹੀਆਂ ਓਲੰਪਿਕ ਖੇਡਾਂ ਵਿੱਚ ਹਰਿਆਣਾ ਦੇ ਲਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਮਾਲ ਕੀਤਾ ਹੈ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਪਹਿਲਵਾਨ ਰਵੀ ਦਹੀਆ ਨੇ ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਿਆ। 57 ਕਿਲੋਗ੍ਰਾਮ ਭਾਰ ਵਰਗ ਵਿੱਚ ਉਸ ਨੂੰ ਰੂਸੀ ਪਹਿਲਵਾਨ Zavur Uguev ਨੇ ਹਰਾਇਆ। Uguev ਨੇ ਆਪਣਾ ਸਰਬੋਤਮ ਡਿਫੈਂਸ ਪੇਸ਼ ਕੀਤਾ ਅਤੇ ਅੰਕਾਂ ਦੇ ਆਧਾਰ ‘ਤੇ ਮੈਚ 7-4 ਨਾਲ ਜਿੱਤ ਲਿਆ।

ਟੋਕੀਓ ਓਲੰਪਿਕਸ ਦੇ 14 ਵੇਂ ਦਿਨ ਭਾਰਤ ਦੇ ਖਾਤੇ ਵਿੱਚ ਦੋ ਮੈਡਲ ਆਏ ਹਨ। ਰਵੀ ਓਲੰਪਿਕਸ ਵਿੱਚ ਚਾਂਦੀ ਜਿੱਤਣ ਵਾਲਾ ਦੂਜਾ ਭਾਰਤੀ ਪਹਿਲਵਾਨ ਹੈ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਫਾਈਨਲ ਵਿੱਚ ਪਹੁੰਚ ਕੇ 2012 ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤ ਚੁੱਕੇ ਹਨ। ਇਸ ਪ੍ਰਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਰਵੀ ਦਹੀਆ ਦੀ ਪ੍ਰਸ਼ੰਸਾ ਕਰਦਿਆਂ ਪੀਐਮ ਮੋਦੀ ਨੇ ਕਿਹਾ, “ਰਵੀ ਕੁਮਾਰ ਦਹੀਆ ਇੱਕ ਸ਼ਾਨਦਾਰ ਪਹਿਲਵਾਨ ਹੈ। ਉਨ੍ਹਾਂ ਦੀ ਕੁਸ਼ਤੀ ਦੀ ਭਾਵਨਾ ਅਤੇ ਦ੍ਰਿੜਤਾ ਸ਼ਾਨਦਾਰ ਹੈ। ਟੋਕੀਓ ਓਲੰਪਿਕਸ ਵਿੱਚ ਸਿਲਵਰ ਮੈਡਲ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਭਾਰਤ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ।”

Leave a Reply

Your email address will not be published. Required fields are marked *