ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਬਿੱਟੂ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸਨ ਤਾਂ ਇਸ ਹਮਲੇ ਦਾ ਦੋਸ਼ੀ ਨਰਾਇਣ ਸਿੰਘ ਚੌੜਾ ਉਨ੍ਹਾਂ ਨੂੰ ਵੀ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਬਿੱਟੂ ਦਾ ਕਹਿਣਾ ਹੈ ਕਿ ਇਹ ਚਿਤਾਵਨੀ ਉਨ੍ਹਾਂ ਨੂੰ ਰੋਪੜ ਦੇ ਤਤਕਾਲੀ ਐਸਐਸਪੀ ਨੇ ਦਿੱਤੀ ਸੀ। ਮੁਲਜ਼ਮ ਹਮਲਾ ਕਰਨ ਦੀ ਨੀਅਤ ਨਾਲ ਆਪਣੀ ਕਾਰ ਵਿੱਚ ਆਰਡੀਐਕਸ ਲੈ ਕੇ ਘੁੰਮ ਦਾ ਰਹਿੰਦਾ ਸੀ। ਇਹ ਚਿਤਾਵਨੀ ਮਿਲਣ ਤੋਂ ਬਾਅਦ ਉਨ੍ਹਾਂ ਨੇ 3 ਦਿਨਾਂ ਲਈ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਇਸ ਤੋਂ ਬਾਅਦ ਦੋਸ਼ੀ ਨੂੰ ਫੜ ਲਿਆ ਗਿਆ ਸੀ।
ਬਿੱਟੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਹ ਵੀ ਕਿਹਾ ਹੈ ਕਿ ਉਸ ਸਮੇਂ ਉਹ ਵੀ ਦੋਸ਼ੀਆਂ ਦੀ ਜੇਲ੍ਹ ਤੋਂ ਰਿਹਾਈ ਅਤੇ ਮੌਤ ਦੀ ਸਜ਼ਾ ਮੁਆਫ਼ ਕਰਨ ਦੀ ਮੰਗ ਕਰਦੇ ਸਨ। ਇਸੇ ਕਾਰਨ ਮੁਲਜ਼ਮ ਬਾਹਰ ਸ਼ਰੇਆਮ ਘੁੰਮ ਰਿਹਾ ਸੀ। ਦੱਸ ਦੇਈਏ ਕਿ ਮਈ 2010 ਵਿੱਚ ਅੰਮ੍ਰਿਤਸਰ ਪੁਲਿਸ ਨੂੰ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਰੂਤੀ ਕਾਰ ਵਿੱਚੋਂ 2 ਕਿਲੋ ਆਰਡੀਐਕਸ ਮਿਲਿਆ ਸੀ। ਇਹ ਆਰਡੀਐਕਸ ਨਰਾਇਣ ਸਿੰਘ ਚੌਧਰੀ ਦਾ ਸੀ। ਚੌੜਾ ਇਸ ਮਾਮਲੇ ‘ਚ ਲੋੜੀਂਦਾ ਸੀ। ਉਸ ਨੂੰ 2010 ਵਿੱਚ ਹੀ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਹੁਣ ਉਸ ਨੇ ਸੁਖਬੀਰ ਬਾਦਲ ਨੂੰ ਵੀ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਹੈ।