ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਚੋਣ ਅਖਾੜਾ ਵੀ ਭਖਦਾ ਨਜ਼ਰ ਆ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਤਾਬੜਤੋੜ ਰੈਲੀਆਂ ਕਰਨ ਜਾ ਰਹ ਰਹੇ ਹਨ, ਪਰ ਉਸ ਤੋਂ ਪਹਿਲਾ ਕਿਸਾਨਾਂ ਨੇ PM ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਹੁਣ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦੌਰੇ ਲਈ ਹੈਲੀਕਾਪਟਰ ਜਾਂ ਪਲੇਨ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਸੜਕੀ ਰਸਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 1 ਸਾਲ ਤੋਂ ਵੱਧ ਸਮੇਂ ਤੱਕ ਪੰਜਾਬੀਆਂ ਨੂੰ ਸੜਕਾਂ ‘ਤੇ ਰੱਖਿਆ। 750 ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ। ਲੋਕ ਇਸ ਨੂੰ ਕਿਵੇਂ ਭੁੱਲਣਗੇ? ਇਸ ਲਈ ਹਵਾਈ ਮਾਰਗ ਰਾਹੀਂ ਆਉਣਾ ਬਿਹਤਰ ਹੈ। ਦੱਸ ਦੇਈਏ ਕਿ ਕਾਂਗਰਸ ਸਾਂਸਦ ਇਥੇ ਕਿਸਾਨ ਅੰਦੋਲਨ ਦੀ ਗੱਲ ਕਰ ਰਹੇ ਸਨ।