ਰਾਇਲ ਚੈਲੰਜਰਜ਼ ਬੰਗਲੌਰ ਨੇ ਫਾਫ ਡੂ ਪਲੇਸਿਸ ਨੂੰ ਆਈਪੀਐਲ 2022 ਲਈ ਆਪਣਾ ਨਵਾਂ ਕਪਤਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਟੀਮ ਦੇ ਕਪਤਾਨ ਸਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਡੁਪਲੇਸਿਸ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਡੁਪਲੇਸਿਸ ਨੂੰ RCB ਨੇ IPL 2022 ਦੀ ਨਿਲਾਮੀ ਵਿੱਚ 7 ਕਰੋੜ ਰੁਪਏ ਦੀ ਬੋਲੀ ਨਾਲ ਖਰੀਦਿਆ ਸੀ। ਇਸ ਤੋਂ ਪਹਿਲਾਂ ਉਹ ਚੇਨਈ ਸੁਪਰ ਕਿੰਗਜ਼ ਲਈ ਖੇਡ ਰਿਹਾ ਸੀ।
The Leader of the Pride is here!
Captain of RCB, @faf1307! 🔥#PlayBold #RCBCaptain #RCBUnbox #ForOur12thMan #UnboxTheBold pic.twitter.com/UfmrHBrZcb
— Royal Challengers Bangalore (@RCBTweets) March 12, 2022
ਡੁਪਲੇਸਿਸ ਦੇ ਆਈਪੀਐਲ ਕਰੀਅਰ ‘ਤੇ ਨਜ਼ਰ ਮਾਰੀਏ ਤਾਂ ਇਹ ਬਹੁਤ ਪ੍ਰਭਾਵਸ਼ਾਲੀ ਰਿਹਾ ਹੈ। ਫਾਫ ਨੇ ਹੁਣ ਤੱਕ ਖੇਡੇ ਗਏ 100 ਮੈਚਾਂ ‘ਚ 2935 ਦੌੜਾਂ ਬਣਾਈਆਂ ਹਨ। ਡੂ ਪਲੇਸਿਸ ਨੇ ਇਸ ਦੌਰਾਨ 22 ਅਰਧ ਸੈਂਕੜੇ ਲਗਾਏ ਹਨ। ਉਸ ਨੇ ਪਿਛਲੇ ਸੈਸ਼ਨ ਦੇ ਆਪਣੇ ਆਖਰੀ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ 86 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਡੂ ਪਲੇਸਿਸ ਨੇ 59 ਗੇਂਦਾਂ ਦਾ ਸਾਹਮਣਾ ਕਰਦਿਆਂ 7 ਚੌਕੇ ਅਤੇ 3 ਛੱਕੇ ਲਗਾਏ ਸੀ।