ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ। CM ਚੰਨੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਤਾਂ ਉਹ ਰੋਣ ਲੱਗ ਪਏ। ਚਰਨਜੀਤ ਸਿੰਘ ਨੇ ਕਿਹਾ, ਉਨ੍ਹਾਂ ਨੂੰ ਰਾਹੁਲ ਗਾਂਧੀ ਦਾ ਫੋਨ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਤੁਸੀਂ ਮੁੱਖ ਮੰਤਰੀ ਬਣਨ ਜਾ ਰਹੇ ਹੋ। ਤਾਂ ਮੈਂ ਕਿਹਾ, ਤੁਸੀਂ ਇਹ ਕੀ ਕਰ ਰਹੇ ਹੋ, ਕਿਸੇ ਹੋਰ ਨੂੰ ਸੀਐਮ ਬਣਾ ਦੋ, ਮੈਂ ਇਸ ਕਾਬਲ ਨਹੀਂ ਹਾਂ ਅਤੇ ਇਹ ਕਹਿ ਕੇ ਮੈਂ ਰੋਣ ਲੱਗ ਪਿਆ ਸੀ।
ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਨੇ ਓਦਾਂ-ਓਦਾਂ ਸੂਬੇ ‘ਚ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ।