ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਸਿੱਖ ਸੱਭਿਆਚਾਰ ਅਤੇ ਵਿਰਾਸਤ ਦੇ ਨਾਲ ਜੋੜਨ ਦੇ ਮਕਸਦ ਨੂੰ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਿਊਲਿਨ ਵਿਖੇ ਗੁਰਦੁਆਰਾ ਸਾਹਿਬ ਦੀ 15ਵੀਂ ਵਰੇਗੰਢ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਧਰਮ-ਅਧਾਰਤ ਮੁਕਾਬਲੇ ਕਰਵਾਏ ਗਏ ਹਨ। ਉੱਥੇ ਹੀ ਇਸ ਦੌਰਾਨ ਮੁਕਾਬਲਿਆਂ ‘ਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ-ਵਧਾਈ ਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ ਹੈ। ਇਸ ਦੌਰਾਨ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਅਤੇ ਸੇਵਾਦਾਰਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਸਮਾਗਮ ਸਫਲਤਾਪੂਰਵਕ ਹੋਇਆ ਹੈ।
