ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਕੁੱਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਦੱਸ ਦੇਈਏ ਕਿ ਬੀਤੇ 1 ਸਾਲ ਤੋਂ ਜਿਆਦਾ ਸਮੇਂ ਤੋਂ ਕਿਸਾਨ ਇੰਨ੍ਹਾਂ ਬਿੱਲਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੋਂ ਬਾਅਦ ਗੁਰਪੁਰਵ ਦੇ ਮੌਕੇ ‘ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ।