ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪ੍ਰੀਪੇਡ ਮੀਟਰ ਨਹੀਂ ਸਗੋਂ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਇਹ ਬਿਆਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਜਲਦੀ ਦੀ 300 ਯੂਨਿਟ ਬਿਜਲੀ ਮੁਫ਼ਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਆਖਿਆ ਹੈ ਕਿ ਪੰਜਾਬ ਵਿਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ। ਲੋੜ ਮੁਤਾਬਕ ਪ੍ਰਬੰਧ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦਾ ਕੋਈ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਲੇ ਦੀ ਸਪਲਾਈ ਕਰਨ ਤੋਂ ਇਨਕਾਰ ਕਰਦਿਆਂ ਵਿਦੇਸ਼ ਤੋਂ ਕੋਲਾ ਮੰਗਵਾਉਣ ਦੀ ਸਲਾਹ ਦਿੱਤੀ ਹੈ। ਕੇਂਦਰ ਨੇ ਸੂਬਾ ਸਰਕਾਰਾਂ ਨੂੰ ਪੱਤਰ ਲਿਖਦਿਆਂ ਕਿਹਾ ਸੀ ਕਿ ਹਰੇਕ ਸੂਬੇ ਨੂੰ ਕਮੀ ਅਨੁਸਾਰ ਨਹੀਂ ਸਗੋਂ ਅਨੁਪਾਤ ਅਨੁਸਾਰ ਹੀ ਕੋਲੇ ਦੀ ਸਪਲਾਈ ਕੀਤੀ ਜਾਵੇਗੀ।
ਪੋਸਟ ਪੇਡ ਮੀਟਰ ਇਸ ਤਰ੍ਹਾਂ ਕਰਦਾ ਹੈ ਕੰਮ
ਪੋਸਟਪੇਡ ਮੀਟਰ ਵੀ ਕੀ ਪੈਡ ਨਾਲ ਲੈਸ ਹੁੰਦਾ ਹੈ ਇਸ ਦੇ ਅੰਦਰ ਸਿਮ ਲੱਗਿਆ ਹੁੰਦਾ ਹੈ ਇਹ ਆਨਲਾਈਨ ਮਾਡਮ ਸਿਸਟਮ ਨਾਲ ਲੈਸ ਹੁੰਦਾ ਹੈ. ਇਸ ਨਾਲ ਉਪਭੋਗਤਾ ਦੇ ਘਰ ਜਾ ਕੇ ਮੀਟਰ ਰੀਡਿੰਗ ਲੈਣ ਦੀ ਲੋੜ ਨਹੀਂ ਪਵੇਗੀ ਔਨਲਾਈਨ ਮੀਟਰ ਹਰ ਬਿਜਲੀ ਖਪਤ ਦੀ ਰਿਪੋਰਟ ਸਿੱਧੇ ਪਾਵਰਕੌਮ ਨੂੰ ਦੇਵੇਗਾ