ਕੈਨੇਡਾ ਤੇ ਭਾਰਤ ਦਰਮਿਆਨ ਚੱਲ ਰਹੇ ਕੂਟਨੀਤਕ ਤਣਾਅ ਦੇ ਵਿਚਕਾਰ, ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੈਨੇਡਾ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਕੈਨੇਡਾ ਨੇ ਇਸ ਫੈਸਲੇ ਨੂੰ ਚੰਗਾ ਸੰਕੇਤ ਦੱਸਿਆ ਹੈ। ਦੱਸ ਦੇਈਏ ਕਿ ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਇਸ ਦੋਸ਼ ਤੋਂ ਬਾਅਦ ਕੈਨੇਡਾ ਤੇ ਭਾਰਤ ਵਿਚਕਾਰ ਦੂਰੀਆਂ ਵੱਧ ਗਈਆਂ ਸੀ।
ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਭਾਰਤ ਛੱਡਣ ਦਾ ਹੁਕਮ ਦਿੱਤਾ ਸੀ ਅਤੇ ਇਸ ਦੇ ਨਾਲ ਹੀ ਪਿਛਲੇ ਮਹੀਨੇ ਵਧਦੇ ਤਣਾਅ ਕਾਰਨ ਭਾਰਤ ਨੇ ਕੈਨੇਡਾ ਅਤੇ ਦੁਨੀਆ ਭਰ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਵੀਜ਼ਾ ਪ੍ਰੋਸੈਸਿੰਗ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ‘ਤੇ, ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਬੁੱਧਵਾਰ (25 ਅਕਤੂਬਰ) ਨੂੰ ਭਾਰਤ ਦੇ ਇਸ ਕਦਮ ਨੂੰ ਚੰਗਾ ਸੰਕੇਤ ਕਿਹਾ ਹੈ। ਸੀਟੀਵੀ ਨਿਊਜ਼ ਨੇ ਮਾਰਕ ਮਿਲਰ ਦੇ ਹਵਾਲੇ ਨਾਲ ਕਿਹਾ ਕਿ ਸਾਡੀ ਭਾਵਨਾ ਹੈ ਕਿ ਮੁਅੱਤਲੀ ਪਹਿਲਾਂ ਕਦੇ ਨਹੀਂ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਭਾਰਤ ਨਾਲ ਸੱਚਮੁੱਚ ਚਿੰਤਾਜਨਕ ਕੂਟਨੀਤਕ ਸਥਿਤੀ ਨੇ ਕਈ ਭਾਈਚਾਰਿਆਂ ਵਿੱਚ ਬਹੁਤ ਡਰ ਪੈਦਾ ਕੀਤਾ ਹੈ।
The latest Press Release on resumption of visa service may be seen here. @MEAIndia @IndianDiplomacy @PIB_India @DDNewslive @ANI @WIONews @TOIIndiaNews @htTweets @cgivancouver @IndiainToronto pic.twitter.com/iwKIgF2qin
— India in Canada (@HCI_Ottawa) October 25, 2023