ਹੈਮਿਲਟਨ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ 28 ਸਾਲ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਨਵਜਿੰਦਰ ਸਿੰਘ ਨਾਮ ਦੇ ਨੌਜਵਾਨ ਦੀ ਹੈਮਿਲਟਨ-ਟੀਕੁੱਟੀ ਰੋਡ ਉੱਪਰ ਹੋਏ ਇੱਕ ਹਾਦਸੇ ‘ਚ ਮੌਟ ਹੋਈ ਹੈ। ਦੱਸਿਆ ਜਾ ਰਿਹਾ ਕਿ ਨੌਜਵਾਨ ਨੇ ਕੁੱਝ ਸਮਾਂ ਪਹਿਲਾਂ ਹੀ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ। ਉੱਥੇ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਡੇਢ ਸਾਲ ਪਹਿਲਾਂ ਹੀ ਇਸ ਨੌਜਵਾਨ ਦਾ ਵਿਆਹ ਹੋਇਆ ਸੀ। ਨਵਜਿਦੰਰ ਸਿੰਘ ਅਤੇ ਉਸ ਦਾ ਛੋਟਾ ਭਰਾ ਨਿਊਜੀਲੈਂਡ ਵਿੱਚ ਰਹਿ ਰਹੇ ਸੀ। ਨਵਜਿੰਦਰ ਸਿੰਘ ਦਾ ਪਿਛੋਕੜ ਗੁਰੂ ਨਗਰੀ ਅੰਮ੍ਰਿਤਸਰ ਨਾਲ ਜੁੜਿਆ ਹੈ।
