ਨਵਜੋਤ ਸਿੰਘ ਸਿੱਧੂ ਨੇ ਅੱਜ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਸੀ, ਪਰ ਹੁਣ ਉਨ੍ਹਾਂ ਨੇ ਸਿਹਤ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਇਸ ਲਈ ਸਮਾਂ ਮੰਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੀ ਕਿਊਰੇਟਿਵ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਬੈਂਚ ਦੀ ਤਰਫੋਂ ਕਿਹਾ ਗਿਆ ਹੈ ਕਿ ਇਸ ਨੂੰ ਚੀਫ਼ ਜਸਟਿਸ ਦੇ ਬੈਂਚ ਅੱਗੇ ਰੱਖਿਆ ਜਾਵੇ। ਦਰਅਸਲ ਸੁਪਰੀਮ ਕੋਰਟ ਨੇ ਵੀਰਵਾਰ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਉਨ੍ਹਾਂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਲਈ ਉਨ੍ਹਾਂ ਨੇ ਅੱਜ ਆਤਮ ਸਮਰਪਣ ਕਰਨਾ ਹੈ।
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਵਜੋਤ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਘਟਨਾ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਘੱਟ ਸਜ਼ਾ ਲਈ ਕੋਈ ਵੀ ਹਮਦਰਦੀ ਨਿਆਂ ਪ੍ਰਣਾਲੀ ਨੂੰ ਜ਼ਿਆਦਾ ਨੁਕਸਾਨ ਪਹੁੰਚਾਏਗੀ ਅਤੇ ਕਾਨੂੰਨ ਦੀ ਪ੍ਰਭਾਵਸ਼ੀਲਤਾ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰੇਗੀ। ਕਾਂਗਰਸ ਨੇਤਾ ਸਿੱਧੂ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਟਵੀਟ ਕੀਤਾ ਸੀ, “ਮੈਂ ਕਾਨੂੰਨ ਦਾ ਸਨਮਾਨ ਕਰਾਂਗਾ।”