ਜੇਕਰ ਤੁਹਾਡੇ ਘਰ ਵੀ ਕਰ ਹੈ ਅਤੇ ਤੁਸੀ ਵੀ ਕਾਰ ਤੇ ਆਉਂਦੇ ਜਾਂਦੇ ਹੋ ਤਾਂ ਇਹ ਖਬਰ ਤੁਹਾਡੀ ਲਈ ਖਾਸ ਹੈ ਕਿਉਂਕ ਸਰਕਾਰ ਨੇ ਕਾਰ ਸਬੰਧੀ ਕੁੱਝ ਨਿਯਮਾਂ ਦੇ ਵਿੱਚ ਵੱਡਾ ਬਦਲਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਜਾਨਣਾ ਤੁਹਾਡੇ ਲਈ ਬਹੁਤ ਜ਼ਰੂਰੀ ਹੈ, ਕਿਉਂਕ ਜੇਕਰ ਤੁਸੀ ਇੰਨ੍ਹਾਂ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਤੁਹਾਡੇ ਲਈ ਵੱਡੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਦਰਅਸਲ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਤੋਂ ਬਾਅਦ ਸੜਕ ਸੁਰੱਖਿਆ ਨੂੰ ਲੈ ਕੇ ਦੇਸ਼ ‘ਚ ਨਵੀਂ ਬਹਿਸ ਛਿੜੀ ਹੋਈ ਹੈ। ਇਹ ਇਸ ਲਈ ਵੀ ਢੁਕਵੀਂ ਬਣ ਜਾਂਦੀ ਹੈ ਕਿਉਂਕਿ ਭਾਰਤ ਸੜਕ ਹਾਦਸਿਆਂ ਕਾਰਨ ਸਭ ਤੋਂ ਵੱਧ ਮੌਤਾਂ ਵਾਲਾ ਦੇਸ਼ ਹੈ। ਸਾਇਰਸ ਮਿਸਤਰੀ ਦੀ ਮੌਤ ਦਾ ਕਾਰਨ ਪਿਛਲੀ ਸੀਟ ‘ਤੇ ਬੈਠਣ ਸਮੇਂ ਸੀਟ ਬੈਲਟ ਨਾ ਲਗਾਉਣਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਰਤ ‘ਚ ਪਿਛਲੀ ਸੀਟ ‘ਤੇ ਬੈਠੇ ਲੋਕ ਸੀਟ ਬੈਲਟ ਨੂੰ ਕਿਸੇ ਵੀ ਤਰ੍ਹਾਂ ਗੰਭੀਰਤਾ ਨਾਲ ਨਹੀਂ ਲੈਂਦੇ। ਹੁਣ ਕੇਂਦਰ ਸਰਕਾਰ ਇਸ ਸਬੰਧੀ ਸਖ਼ਤੀ ਕਰਨ ਜਾ ਰਹੀ ਹੈ। ਹੁਣ ਪਿਛਲੀ ਸੀਟ ‘ਤੇ ਬੈਠਣ ਵਾਲੇ ਯਾਤਰੀਆਂ ਲਈ ਵੀ ਸੀਟ ਬੈਲਟ ਲਗਾਉਣੀ ਲਾਜ਼ਮੀ ਹੋਵੇਗੀ ਅਤੇ ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ।
ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਇੱਕ ਪ੍ਰੋਗਰਾਮ ਵਿੱਚ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਹੁਣ ਤੱਕ ਸੀਟ ਬੈਲਟ ਸਿਰਫ ਡਰਾਈਵਰ ਅਤੇ ਸਾਈਡ ਸੀਟ ‘ਤੇ ਬੈਠੇ ਯਾਤਰੀਆਂ ਲਈ ਲਾਜ਼ਮੀ ਸੀ ਅਤੇ ਅਜਿਹਾ ਨਾ ਕਰਨ ‘ਤੇ ਜੁਰਮਾਨਾ ਭਰਨਾ ਪੈਂਦਾ ਸੀ। ਅਸੀਂ ਕਾਨੂੰਨ ਨੂੰ ਅਪਡੇਟ ਕੀਤਾ ਹੈ ਅਤੇ ਹੁਣ ਪਿਛਲੀ ਸੀਟ ‘ਤੇ ਬੈਠਣ ਵਾਲੇ ਯਾਤਰੀਆਂ ਲਈ ਵੀ ਸੀਟ ਬੈਲਟ ਲਾਜ਼ਮੀ ਕਰ ਦਿੱਤੀ ਗਈ ਹੈ। ਹੁਣ ਪਿਛਲੀ ਸੀਟ ‘ਤੇ ਬੈਠੇ ਯਾਤਰੀਆਂ ਨੂੰ ਵੀ ਸੀਟ ਬੈਲਟ ਨਾ ਲਗਾਉਣ ‘ਤੇ ਜੁਰਮਾਨਾ ਭਰਨਾ ਪਵੇਗਾ।
ਗਡਕਰੀ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿੱਚ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਆ ਜਾਵੇਗਾ। ਨੋਟੀਫਿਕੇਸ਼ਨ ‘ਚ ਇਹ ਵਿਸਥਾਰ ਨਾਲ ਦੱਸਿਆ ਜਾਵੇਗਾ ਕਿ ਪਿਛਲੀ ਸੀਟ ‘ਤੇ ਬੈਠੇ ਯਾਤਰੀਆਂ ਨੂੰ ਸੀਟ ਬੈਲਟ ਨਾ ਲਗਾਉਣ ‘ਤੇ ਕਿੰਨਾ ਜੁਰਮਾਨਾ ਭਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਕਾਰ ਨਿਰਮਾਤਾਵਾਂ ਨਾਲ ਗੱਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸਾਰੀਆਂ ਕੀਮਤ ਵਾਲੀਆਂ ਗੱਡੀਆਂ ਲਈ ਬੀਪਰ ਲਗਾਉਣ ਲਈ ਕਹਿ ਰਹੀ ਹੈ, ਜੋ ਕਿ ਪਿਛਲੀ ਸੀਟਾਂ ‘ਤੇ ਬੈਠੇ ਯਾਤਰੀਆਂ ਨੇ ਸੀਟ ਬੈਲਟ ਨਾ ਪਹਿਨਣ ‘ਤੇ ਵੀ ਬੰਦ ਕਰ ਦਿੱਤਾ ਜਾਵੇਗਾ।