ਭਾਰਤ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ ਕਰਾਰੀ ਹਾਰ ਦੇ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਇਸ ਨੂੰ ਲੈ ਕੇ ਦੇਸ਼ ਭਰ ‘ਚ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ਇਕ-ਇਕ ਕਰਕੇ ਦੋ ਭਾਰਤੀ ਕ੍ਰਿਕਟਰਾਂ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ਵਿਰਾਟ ਕੋਹਲੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਖਰੀ ਟੀ-20 ਕ੍ਰਿਕਟ ਮੈਚ ਸੀ, ਜਦਕਿ ਕੁਝ ਸਮੇਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਆਈਸੀਸੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਇਹ ਜਾਣਕਾਰੀ ਦਿੱਤੀ ਹੈ। ICC ਨੇ ਲਿਖਿਆ, “ਵਿਰਾਟ ਕੋਹਲੀ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ T20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ।”
