ਐਡੀਲੇਡ ਓਵਲ ‘ਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਇੰਗਲੈਂਡ ਨੇ ਭਾਰਤ ਨੂੰ ਇਕਤਰਫਾ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 168 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ‘ਚ ਇੰਗਲੈਂਡ ਨੇ ਬਿਨਾਂ ਕੋਈ ਵਿਕਟ ਗੁਆਏ 16 ਓਵਰਾਂ ‘ਚ ਮੈਚ ਜਿੱਤ ਲਿਆ। ਉੱਥੇ ਹੀ ਇਸ ਹਾਰ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਰੋਂਦੇ ਹੋਏ ਨਜ਼ਰ ਆਏ। ਮੈਚ ਤੋਂ ਬਾਅਦ ਰੋਂਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡਿਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਐਡੀਲੇਡ ਓਵਲ ‘ਚ ਖੇਡੇ ਗਏ ਦੂਜੇ ਅਤੇ ਫੈਸਲਾਕੁੰਨ ਸੈਮੀਫਾਈਨਲ ਮੈਚ ‘ਚ ਇੰਗਲੈਂਡ ਨੇ ਭਾਰਤ ਨੂੰ ਇਕਤਰਫਾ ਹਰਾ ਕੇ 10 ਵਿਕਟਾਂ ਨਾਲ ਮੈਚ ਜਿੱਤ ਲਿਆ। ਇਸ ਜਿੱਤ ਦੇ ਨਾਲ ਹੀ ਇੰਗਲੈਂਡ ਦੀ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੈਚ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਕਾਫੀ ਭਾਵੁਕ ਨਜ਼ਰ ਆਏ। ਟੀਮ ਇੰਡੀਆ ਦੇ ਵਿਸ਼ਵ ਕੱਪ ਤੋਂ ਬਾਹਰ ਹੋਣ ਅਤੇ ਮੈਚ ਖਤਮ ਹੋਣ ਤੋਂ ਬਾਅਦ ਰੋਹਿਤ ਸ਼ਰਮਾ ਕਾਫੀ ਭਾਵੁਕ ਨਜ਼ਰ ਆਏ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਇਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਰੋਂਦੇ ਹੋਏ ਨਜ਼ਰ ਆ ਰਹੇ ਹਨ।
ਐਡੀਲੇਡ ਓਵਲ ‘ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਦੀ ਸਲਾਮੀ ਜੋੜੀ ਪੂਰੀ ਤਰ੍ਹਾਂ ਅਸਫਲ ਰਹੀ।ਇਸ ਵੱਡੇ ਮੈਚ ‘ਚ ਕਪਤਾਨ ਰੋਹਿਤ ਸ਼ਰਮਾ ਅਤੇ ਕੇਐੱਲ ਰਾਹੁਲ ਨਾ ਤਾਂ ਤੇਜ਼ ਦੌੜਾਂ ਬਣਾ ਸਕੇ ਅਤੇ ਨਾ ਹੀ ਕ੍ਰੀਜ਼ ‘ਤੇ ਟਿਕ ਸਕੇ। ਇਸ ਵੱਡੇ ਮੈਚ ‘ਚ ਕੇਐੱਲ ਰਾਹੁਲ 5 ਗੇਂਦਾਂ ‘ਚ 5 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ, ਜਦਕਿ ਕਪਤਾਨ ਰੋਹਿਤ ਸ਼ਰਮਾ 28 ਗੇਂਦਾਂ ‘ਚ 27 ਦੌੜਾਂ ਦੀ ਹੌਲੀ ਪਾਰੀ ਖੇਡ ਕੇ ਆਊਟ ਹੋ ਗਏ। ਦੋਵਾਂ ਦੀ ਸਲੋ ਪਾਰੀ ਨੇ ਟੀਮ ਇੰਡੀਆ ਨੂੰ ਘੇਰ ਲਿਆ ਅਤੇ ਭਾਰਤੀ ਟੀਮ ਸੈਮੀਫਾਈਨਲ ‘ਚ ਇੰਗਲੈਂਡ ਤੋਂ ਹਾਰ ਕੇ ਇਸ ਵਿਸ਼ਵ ਕੱਪ ਤੋਂ ਬਾਹਰ ਹੋ ਗਈ।