ਪੰਜਾਬ ਵਿੱਚ ਸ਼ੁੱਕਰਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਇੱਕ ਪਰਿਵਾਰ ਲਈ ਆਫ਼ਤ ਬਣ ਗਈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਅਤੇ ਪਿੰਡ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਮਕਾਨ ਦੇ ਮਲਬੇ ਹੇਠਾਂ ਦੱਬੇ ਪੰਜੇ ਲੋਕਾਂ ਨੂੰ ਬਾਹਰ ਕੱਢਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।