ਫੇਸਬੁੱਕ, ਇੰਸਟਾਗ੍ਰਾਮ ਅਤੇ ਟਵਿੱਟਰ ਤੋਂ ਬਾਅਦ ਹੁਣ ਰੂਸ ਨੇ ਆਪਣੇ ਦੇਸ਼ ‘ਚ ਗੂਗਲ ਨਿਊਜ਼ ਨੂੰ ਬਲਾਕ ਕਰ ਦਿੱਤਾ ਹੈ। ਰੂਸ ਦੇ ਸੰਚਾਰ ਰੈਗੂਲੇਟਰ ਨੇ ਗੂਗਲ ਨਿਊਜ਼ ਦੇ ਖਿਲਾਫ ਇਹ ਕਾਰਵਾਈ ਕੀਤੀ ਹੈ। ਰੈਗੂਲੇਟਰ ਨੇ ਗੂਗਲ ਨਿਊਜ਼ ‘ਤੇ ਯੂਕਰੇਨ ਵਿੱਚ ਰੂਸ ਦੀ ਫੌਜੀ ਕਾਰਵਾਈ ਬਾਰੇ ਜਾਅਲੀ ਸਮੱਗਰੀ ਐਕਸੈਸ ਕਰਨ ਦੀ ਇਜਾਜ਼ਤ ਦੇਣ ਦਾ ਦੋਸ਼ ਲਗਾਇਆ ਹੈ।
ਰਿਪੋਰਟ ਮੁਤਬਿਕ ਰੂਸ ‘ਚ ਹਾਲ ਹੀ ‘ਚ ਇੱਕ ਨਵਾਂ ਕਾਨੂੰਨ ਲਿਆਂਦਾ ਗਿਆ ਹੈ, ਜਿਸ ਦੇ ਤਹਿਤ ਰੂਸੀ ਫੌਜ ਨੂੰ ਬਦਨਾਮ ਕਰਨ ਵਾਲੀ ਕਿਸੇ ਵੀ ਘਟਨਾ ਦੀ ਰਿਪੋਰਟ ਕਰਨਾ ਗੈਰ-ਕਾਨੂੰਨੀ ਹੈ। ਹਾਲ ਹੀ ‘ਚ ਰੂਸ ਦੀ ਇੱਕ ਅਦਾਲਤ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਕੱਟੜਪੰਥੀ ਸੰਗਠਨ ਦੱਸਦੇ ਹੋਏ ਪਾਬੰਦੀ ਲਗਾ ਦਿੱਤੀ ਸੀ।