ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਸ਼ਾਮਿਲ ਅਪਰਾਧੀ ਸਚਿਨ ਬਿਸ਼ਨੋਈ ਉਰਫ਼ ਸਚਿਨ ਥਾਪਨ (26) ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਹੈ। ਪੰਜਾਬੀ ਗਾਇਕ ਦੇ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਸਚਿਨ ਤਿਲਕ ਰਾਜ ਟੁਟੇਜਾ ਦੇ ਨਾਂ ‘ਤੇ ਸੰਗਮ ਵਿਹਾਰ ਦੇ ਪਤੇ ‘ਤੇ ਬਣੇ ਫਰਜ਼ੀ ਪਾਸਪੋਰਟ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸਚਿਨ ਨੇ ਇੰਟਰਨੈੱਟ ਮੀਡੀਆ ‘ਤੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਵੀ ਲਈ ਸੀ। ਇਸ ਤੋਂ ਪਹਿਲਾਂ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸਚਿਨ ਖਿਲਾਫ 12 ਅਪਰਾਧਿਕ ਮਾਮਲੇ ਦਰਜ ਹਨ। ਉੱਥੇ ਹੀ ਸਿੱਧੂ ਮੂਸੇਵਾਲਾ ਮਾਮਲੇ ‘ਚ ਹੁਣ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।