ਇੰਗਲੈਂਡ ਨੇ ਵੀਰਵਾਰ ਨੂੰ ਐਡੀਲੇਡ ਓਵਲ ਮੈਦਾਨ ‘ਤੇ ਟੀਮ ਇੰਡੀਆ ਨੂੰ 10 ਵਿਕਟਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਇਸ ਹਾਰ ਤੋਂ ਬਾਅਦ ਭਾਰਤੀ ਟੀਮ ਟੀ-20 ਵਿਸ਼ਵ ਕੱਪ 2022 ਤੋਂ ਬਾਹਰ ਹੋ ਗਈ ਹੈ। ਦਰਅਸਲ ਭਾਰਤੀ ਟੀਮ ਦੀ ਹਾਰ ਤੋਂ ਬਾਅਦ ਰੋਹਿਤ ਸ਼ਰਮਾ ਦੀ ਕਪਤਾਨੀ ਸਮੇਤ ਹੋਰ ਖਿਡਾਰੀਆਂ ਦੇ ਪ੍ਰਦਰਸ਼ਨ ‘ਤੇ ਸਵਾਲ ਉੱਠ ਰਹੇ ਹਨ। ਵਰਿੰਦਰ ਸਹਿਵਾਗ ਵਰਗੇ ਸਾਬਕਾ ਭਾਰਤੀ ਖਿਡਾਰੀਆਂ ਨੇ ਰੋਹਿਤ ਸ਼ਰਮਾ ਦੀ ਕਪਤਾਨੀ ‘ਤੇ ਸਵਾਲ ਚੁੱਕੇ ਹਨ। ਹੁਣ ਸਾਬਕਾ ਦਿੱਗਜ ਭਾਰਤੀ ਖਿਡਾਰੀ ਸਚਿਨ ਤੇਂਦੁਲਕਰ ਨੇ ਭਾਰਤੀ ਟੀਮ ਦੀ ਹਾਰ ‘ਤੇ ਵੱਡਾ ਬਿਆਨ ਦਿੱਤਾ ਹੈ।
A coin has two sides, so does life.
If we celebrate our team’s success like our own then we should be able to take our team's losses too…In life, they both go hand in hand.#INDvsENG
— Sachin Tendulkar (@sachin_rt) November 10, 2022
ਸਚਿਨ ਤੇਂਦੁਲਕਰ ਨੇ ਟਵੀਟ ਕਰਕੇ ਕਪਤਾਨ ਰੋਹਿਤ ਸ਼ਰਮਾ ਅਤੇ ਭਾਰਤੀ ਟੀਮ ਦਾ ਬਚਾਅ ਕੀਤਾ ਹੈ। ਦਰਅਸਲ, ਤੇਂਦੁਲਕਰ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਜਿਸ ਤਰ੍ਹਾਂ ਇੱਕ ਸਿੱਕੇ ਦੇ ਦੋ ਪਹਿਲੂ ਹੁੰਦੇ ਹਨ, ਉਸੇ ਤਰ੍ਹਾਂ ਜ਼ਿੰਦਗੀ ਦੇ ਵੀ ਦੋ ਪਹਿਲੂ ਹੁੰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਜਿਸ ਤਰ੍ਹਾਂ ਅਸੀਂ ਆਪਣੀ ਟੀਮ ਦੀ ਜਿੱਤ ਦਾ ਜਸ਼ਨ ਮਨਾਉਂਦੇ ਹਾਂ, ਉਸੇ ਤਰ੍ਹਾਂ ਸਾਨੂੰ ਹਾਰ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ। ਦਰਅਸਲ, ਸਚਿਨ ਤੇਂਦੁਲਕਰ ਦਾ ਇਹ ਟਵੀਟ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪ੍ਰਸ਼ੰਸਕਾਂ ਸਮੇਤ ਸਾਬਕਾ ਕ੍ਰਿਕਟਰ ਲਗਾਤਾਰ ਰੋਹਿਤ ਸ਼ਰਮਾ ਦੀ ਕਪਤਾਨੀ ‘ਤੇ ਸਵਾਲ ਚੁੱਕ ਰਹੇ ਹਨ।
ਖਾਸ ਗੱਲ ਇਹ ਹੈ ਕਿ ਭਾਰਤੀ ਟੀਮ ਨੂੰ ਇੰਗਲੈਂਡ ਖਿਲਾਫ 10 ਵਿਕਟਾਂ ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 168 ਦੌੜਾਂ ਬਣਾਈਆਂ ਸਨ। ਭਾਰਤੀ ਟੀਮ ਲਈ ਵਿਰਾਟ ਕੋਹਲੀ ਅਤੇ ਹਾਰਦਿਕ ਪਾਂਡਿਆ ਨੇ ਸ਼ਾਨਦਾਰ ਪਾਰੀਆ ਖੇਡੀਆ ਸਨ। ਇਸ ਤਰ੍ਹਾਂ ਇੰਗਲੈਂਡ ਨੂੰ ਜਿੱਤ ਲਈ 169 ਦੌੜਾਂ ਦੀ ਲੋੜ ਸੀ। ਇੰਗਲੈਂਡ ਨੇ 16 ਓਵਰਾਂ ‘ਚ ਬਿਨਾ ਕਿਸੇ ਵੀ ਵਿਕਟ ਦੇ ਨੁਕਸਾਨ ‘ਤੇ 170 ਦੌੜਾਂ ਬਣਾ ਕੇ ਮੈਚ ਜਿੱਤ ਲਿਆ।