[gtranslate]

ਨਵੇਂ ਖੇਤੀਬਾੜੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਅਕਾਲੀ ਦਲ ਦਾ ‘ਬਲੈਕ ਫ੍ਰਾਈਡੇ’ ਨੂੰ ਤੇ ਆਪ ਕੱਢੇਗੀ ਕੈਂਡਲ ਮਾਰਚ

sad black day protest and aap

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਸਣੇ ਪੂਰੇ ਭਾਰਤ ਵਿੱਚ ਪਹੁੰਚ ਗਿਆ ਹੈ। ਕਿਸਾਨ ਅੰਦੋਲਨ ਕਾਰਨ ਪੰਜਾਬ ਅਤੇ ਯੂਪੀ ਦੀ ਸਿਆਸੀ ਗਰਮੀ ਵੀ ਵਧੀ ਹੈ। ਇਸ ਦੌਰਾਨ ਹੁਣ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ‘ਬਲੈਕ ਫ੍ਰਾਈਡੇ ਪ੍ਰੋਟੈਸਟ ਮਾਰਚ’ ਅਤੇ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਰਹੀ ਹੈ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਕਿਸਾਨਾਂ ਨੂੰ ਆਪਣੇ ਹੱਕ ਵਿੱਚ ਕਰਨ ਦੀ ਕਵਾਇਦ ਵਿੱਚ ਲੱਗੀਆਂ ਹੋਈਆਂ ਹਨ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁੱਕਰਵਾਰ ਨੂੰ ਦਿੱਲੀ ਦੇ ਜੰਤਰ -ਮੰਤਰ ‘ਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ‘ਬਲੈਕ ਫਰਾਈਡੇ ਰੋਸ ਮਾਰਚ’ ਕੱਢਿਆ ਜਾ ਰਿਹਾ ਹੈ।

ਅਕਾਲੀ ਦਲ ਦੇ ਵਰਕਰਾਂ ਵੱਲੋ ਦਿੱਲੀ ਦੇ ਰਕਾਬਗੰਜ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਮਾਰਚ ਕੱਢਿਆ ਜਾਂ ਰਿਹਾ ਹੈ, ਹਾਲਾਂਕਿ ਅਕਾਲੀ ਦਲ ਦੇ ਮਾਰਚ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਇਸ ਕਿਸਾਨ ਮਾਰਚ ਦੀ ਅਗਵਾਈ ਕਰ ਰਹੇ ਹਨ। ਹਾਲਾਂਕਿ, ਮੋਗੇ ਵਿੱਚ ਸੁਖਬੀਰ ਬਾਦਲ ਦੀ ਚੋਣ ਰੈਲੀ ਦੌਰਾਨ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨ ਅਕਾਲੀ ਦਲ ਤੋਂ ਕਾਫੀ ਨਾਰਾਜ਼ ਹਨ, ਜਿਸ ਕਾਰਨ ਕਿਸਾਨਾਂ ਨੂੰ ਮਨਾਉਣ ਅਤੇ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਲਈ ਅਕਾਲੀ ਦਲ ਨੇ ਇੱਕ ਵੱਡਾ ਮਾਰਚ ਰੱਖਿਆ ਹੈ।

ਦੂਜੇ ਪਾਸੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਦਿਲਾਂ ਨੂੰ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਦੂਜੇ ਨੰਬਰ ਦੇ ਰੁਤਬੇ ਤੋਂ ਉੱਪਰ ਉੱਠ ਸਕੇ। ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਸਖਤ ਸਟੈਂਡ ਲਿਆ ਹੈ। ਖੇਤੀਬਾੜੀ ਕਾਨੂੰਨ ਦੇ ਇੱਕ ਸਾਲ ਪੂਰੇ ਹੋਣ ‘ਤੇ ਆਮ ਆਦਮੀ ਪਾਰਟੀ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰੇਗੀ।

Leave a Reply

Your email address will not be published. Required fields are marked *