ਡਰੱਗ ਮਾਮਲੇ ਚ ਪਟਿਆਲਾ ਜੇਲ੍ਹ ਚ ਬੰਦ ਬਿਕਰਮ ਮਜੀਠੀਆਂ ਲਈ ਰਾਹਤ ਦੀ ਇੱਕ ਖ਼ਬਰ ਸਾਹਮਣੇ ਆਈ ਹੈ, ਦਰਅਸਲ ਬਿਕਰਮ ਮਜੀਠੀਆਂ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਜਮਾਨਤ ਦੇ ਦਿੱਤੀ ਹੈ ਤੁਹਾਨੂੰ ਦੱਸ ਦਈਏ ਕਿ 24 ਫਰਵਰੀ ਤੋਂ ਬਿਕਰਮ ਮਜੀਠੀਆਂ ਪਟਿਆਲਾ ਜੇਲ੍ਹ ‘ਚ ਬੰਦ ਸਨ, ਤੇ ਹੁਣ ਉਹਨਾਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ ਜਮਾਨਤ ਸਬੰਧੀ ਬਿਕਰਮ ਮਜੀਠੀਆਂ ਨ੍ਹਾਂ ਦੇ ਵਕੀਲ ਨੇ ਇਹ ਜਾਣਕਾਰੀ ਸਾਂਝੀ ਕੀਤੀਹੈ। ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਵੀ ਪਹੁੰਚ ਕੀਤੀ ਸੀ ਪਰ ਉਚ ਅਦਾਲਤ ਨੇ ਹਾਈਕੋਰਟ ਵਿਚ ਅਪੀਲ ਪਾਉਣ ਲਈ ਆਖ ਕੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਪਰ ਜਮਾਨਤ ਦਾ ਇਹ ਫੈਸਲਾ ਹਾਈ ਕੋਰਟ ਦੀ ਡਬਲ ਬੈਂਚ ਨੇ ਸੁਣਾਇਆ ਹੈ ਤੇ ਹੁਣ ਜਲਦ ਹੀ ਬਿਕਰਮ ਮਜੀਠੀਆਂ ਬਾਹਰ ਆਉਣਗੇ । ਹਾਲਾਂਕਿ ਇਸ ਵਿੱਚ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆਉਣਗੇ। ਇਸ ਦੇ ਲਈ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਸਰੰਡਰ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਚ ਭੇਜ ਦਿੱਤਾ ਸੀ। ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਅਜਿਹੇ ਸਮੇਂ ਵਿੱਚ ਜੇਲ੍ਹ ਤੋਂ ਬਾਹਰ ਆ ਰਹੇ ਹਨ ਜਦੋਂ ਅਕਾਲੀ ਦਲ ਵਿੱਚ ਹੰਗਾਮਾ ਮਚਿਆ ਹੋਇਆ ਹੈ। ਅਕਾਲੀ ਲੀਡਰਸ਼ਿਪ ਅਤੇ ਖਾਸ ਕਰਕੇ ਬਾਦਲ ਪਰਿਵਾਰ ਖਿਲਾਫ ਬਾਗੀ ਮਾਹੌਲ ਸਿਰਜਿਆ ਜਾ ਰਿਹਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ।
ਇੰਨ੍ਹਾਂ ਹੀ ਨਹੀਂ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਨਿਯਮਤ ਜ਼ਮਾਨਤ ‘ਤੇ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਪਹਿਲਾ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਇਸ ਦੌਰਾਨ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਇਸ ਦੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ।