[gtranslate]

ਸੰਸਦ ਮੈਂਬਰ ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਪੰਜਾਬੀ ਭਾਸ਼ਾ ‘ਚ ਦਸਤਾਵੇਜ਼ ਮਿਲਣ ਮਗਰੋਂ ਜਤਾਈ ਖੁਸ਼ੀ, ਪਰ ਇਸ ਗੱਲ ‘ਤੇ ਹੋਏ ਨਿਰਾਸ਼

saint seechewal expressed happiness

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਵਿੱਚ ਪੰਜਾਬੀ ਭਾਸ਼ਾ ਵਿੱਚ ਦਸਤਾਵੇਜ਼ ਦਿੱਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਰਾਜ ਸਭਾ ਦੇ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਉਹ ਰਾਜ ਸਭਾ ਵਿੱਚ ਆਏ ਸਨ ਤਾਂ ਸਾਬਕਾ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਵਿੱਚ ਗੱਲ ਕਰਨ ਲਈ ਸਮਰਥਨ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਵਿੱਚ ਦਸਤਾਵੇਜ਼ ਦਿੱਤੇ ਗਏ ਹਨ।

ਉਧਰ ਸੰਤ ਸੀਚੇਵਾਲ ਨੇ ਪਿਛਲੇ ਸਾਲ ਰਾਜ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਵੱਲੋਂ ਉਠਾਏ ਮਹਿੰਗਾਈ ਦੇ ਮੁੱਦੇ ’ਤੇ 8 ਦਿਨਾਂ ਬਾਅਦ ਸਮਾਂ ਨਾ ਮਿਲਣ ’ਤੇ ਨਿਰਾਸ਼ਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਚਰਚਾ ਕੀਤੀ ਜਾਂਦੀ ਤਾਂ 8 ਦਿਨ ਖਰਾਬ ਨਾ ਹੁੰਦੇ।

Leave a Reply

Your email address will not be published. Required fields are marked *