ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਯੋਗੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। SKM ਨੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਕੇਂਦਰੀ ਮੰਤਰੀ ਨੂੰ 11 ਅਕਤੂਬਰ ਤੱਕ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। SKM ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੁੱਝ ਵੱਡੇ ਐਕਸ਼ਨ ਲਏ ਜਾਣਗੇ। ਜਿਨ੍ਹਾਂ ਵਿੱਚ ਪਹਿਲਾ 12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ।
ਦੂਜਾ ਦੁਸਹਿਰੇ ਦੇ ਮੌਕੇ ਰਾਵਣ, ਕੁੰਭਕਰਨ, ਮੇਘਨਾਥ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜਨ ਅਤੇ CM ਯੋਗੀ ਜਾ ਖੱਟਰ ਦੇ ਵਿਚੋਂ ਕਿਸੇ ਵੀ ਇੱਕ ਮੁੱਖ ਮੰਤਰੀ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਆਗੂ ਯੋਗਿੰਦਰ ਯਾਦਵ ਨੇ ਕੀਤਾ ਹੈ। ਉੱਥੇ ਹੀ 18 ਅਕਤੂਬਰ ਨੂੰ ਦੇਸ਼ ਭਰ ’ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮੋਰਚੇ ਦਾ ਮੰਨਣਾ ਹੈ ਕਿ ਉਤਰ ਪ੍ਰਦੇਸ਼ ਸਰਕਾਰ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਤਾਕਤ ਲਗਾ ਰਹੀ ਹੈ।ਇਹ ਸਰਕਾਰ ਦਾ ਬਹੁਤ ਹੀ ਗਲਤ ਰਵੱਈਆ ਹੈ।