ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਤ ਹੇਅਰ ਨੂੰ ਡੇਂਗੂ ਹੋ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਮੋਹਾਲੀ ‘ਚ ਭਰਤੀ ਕਰਵਾਇਆ ਗਿਆ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ‘ਚ ਲਿਖਿਆ ਕਿ ਉਹ ਇਕ ਹਫਤੇ ਤੋਂ ਡੇਂਗੂ ਤੋਂ ਪੀੜਤ ਹਨ। ਉਹ ਫਿਲਹਾਲ ਆਰਾਮ ਕਰ ਰਹੇ ਹਨ ਅਤੇ ਜਲਦੀ ਹੀ ਠੀਕ ਹੋ ਕੇ ਬਰਨਾਲਾ ਉਪ ਚੋਣ ਦੀ ਮੁਹਿੰਮ ‘ਚ ਸ਼ਾਮਿਲ ਹੋਣਗੇ। ਉਨ੍ਹਾਂ ਬਰਨਾਲਾ ਦੇ ਲੋਕਾਂ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਬਰਨਾਲਾ ਸੀਟ ਤੋਂ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਉਹ ਜਲਦੀ ਠੀਕ ਹੋ ਕੇ ਚੋਣ ਪ੍ਰਚਾਰ ਵਿੱਚ ਜੁੱਟ ਜਾਣਗੇ।