[gtranslate]

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ : BJP ਢੀਂਡਸਾ ਪਰਿਵਾਰ ‘ਤੇ ਖੇਡੇਗੀ ਦਾਅ ! ਸੀਟ ਦੀ ਕੀਤੀ ਪੇਸ਼ਕਸ਼

sangrur bye election 2022

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ‘ਚ ਭਾਜਪਾ ਢੀਂਡਸਾ ਪਰਿਵਾਰ ‘ਤੇ ਦਾਅ ਖੇਡੇਗੀ। ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੇ ਪੁੱਤਰ ਪਰਮਿੰਦਰ ਢੀਂਡਸਾ ਇੱਥੋਂ ਚੋਣ ਲੜ ਸਕਦੇ ਹਨ। ਕੁੱਝ ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਭਾਜਪਾ ਨੇ ਉਨ੍ਹਾਂ ਨੂੰ ਸੀਟ ਦੀ ਪੇਸ਼ਕਸ਼ ਕੀਤੀ ਹੈ। ਉਹ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣ ਮੈਦਾਨ ‘ਚ ਉਤਰ ਸਕਦੇ ਹਨ। ਇਸ ਸਬੰਧੀ ਚੰਡੀਗੜ੍ਹ ਵਿੱਚ ਭਾਜਪਾ ਆਗੂਆਂ ਵਿੱਚ ਮੰਥਨ ਵੀ ਹੋਇਆ ਹੈ। ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ।

ਸੰਗਰੂਰ ਸੀਟ ਅਕਾਲੀ ਦਲ ਦਾ ਗੜ੍ਹ ਰਹੀ ਹੈ। ਢੀਂਡਸਾ ਪਰਿਵਾਰ ਦਾ ਇੱਥੇ ਚੰਗਾ ਆਧਾਰ ਹੈ। 2014 ਵਿੱਚ ਭਗਵੰਤ ਮਾਨ ਨੇ ਸੁਖਦੇਵ ਢੀਂਡਸਾ ਨੂੰ ਹਰਾ ਕੇ ਪਹਿਲੀ ਵਾਰ ਇਹ ਸੀਟ ਜਿੱਤੀ ਸੀ। ਹਾਲਾਂਕਿ ਦੂਸਰੀ ਵਾਰ ਵੀ ਢੀਂਡਸਾ ਪਰਿਵਾਰ ਮਾਨ ਦੇ ਸਾਹਮਣੇ ਨਹੀਂ ਟਿਕਿਆ। ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਢੀਂਡਸਾ ਲਹਿਰਾਗਾਗਾ ਤੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਲਗਾਤਾਰ ਪੰਜ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ।

Leave a Reply

Your email address will not be published. Required fields are marked *