ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਸਹੁੰ ਚੁੱਕਣਗੇ। ਇਸ ਵਾਰ ਚਰਚਾ ਚੱਲ ਰਹੀ ਸੀ ਕਿ ਜੇਕਰ ਸਿਮਰਨਜੀਤ ਮਾਨ ਨੂੰ ਵੱਡੀ ਕਿਰਪਾਨ ਨਾ ਚੁੱਕਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਉਨ੍ਹਾਂ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਭੰਬਲਭੂਸਾ ਪੈਦਾ ਹੋ ਰਿਹਾ ਹੈ। ਉਹ ਸੰਸਦ ਵਿੱਚ ਜਾ ਕੇ ਅਸਲ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ।
ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ 1999 ਵਿੱਚ ਜਦੋਂ ਉਨ੍ਹਾਂ ਨੂੰ ਕਿਰਪਾਨ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਅਹੁਦੇ ਦੀ ਸਹੁੰ ਨਹੀਂ ਚੁੱਕੀ ਸੀ।