[gtranslate]

ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ, ਰਿਟਰਨਿੰਗ ਅਫ਼ਸਰ ਨੇ ਸੌਂਪੇ ਸਰਟੀਫਿਕੇਟ

sant balbir singh seechewal and vikramjit singh sahni

ਰਾਜ ਸਭਾ ਚੋਣ ਪੰਜਾਬ-2022 ਲਈ ‘ਉਮੀਦਵਾਰੀ ਵਾਪਸ ਲੈਣ’ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਨਹੀਂ ਲਈ, ਜਿਸ ਨਾਲ ਆਮ ਆਦਮੀ ਪਾਰਟੀ ਵੱਲੋਂ ਖੜੇ ਕੀਤੇ ਗਏ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਚੁਣੇ ਗਏ। ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਵੱਜੋਂ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸ਼ੁੱਕਰਵਾਰ ਕੀਤਾ। ਉਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਚੋਣ ਸਰਟੀਫਿਕੇਟ ਵੀ ਸੌਂਪੇ।

ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

Leave a Reply

Your email address will not be published. Required fields are marked *