ਬੀਤੇ ਦਿਨ ਆਏ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। SKM ਨੇ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ ਭਾਜਪਾ ਨੂੰ ਇੰਨ੍ਹਾਂ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੋਰਚੇ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜੇ ਖਾਸ ਤੌਰ ‘ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਲਈ ਸਬਕ ਵਾਲੇ ਹਨ, ਇਹ ਸਰਕਾਰ ਦੀਆਂ ਨੀਤੀਆਂ ਨੂੰ ਨਾਗਰਿਕਾਂ ਦੇ ਹਿੱਤਾਂ ਨਾਲ ਮੇਲ ਨਹੀਂ ਖਾਣ ਦਾ ਸੰਕੇਤ ਦਿੰਦੇ ਹਨ।
3 ਸੀਟਾਂ ‘ਤੇ ਹੋਈਆਂ ਸੰਸਦੀ ਜ਼ਿਮਨੀ ਚੋਣਾਂ ‘ਚ ਭਾਜਪਾ ਨੂੰ 3 ‘ਚੋਂ ਸਿਰਫ ਇਕ ਸੀਟ ਮਿਲੀ ਹੈ। ਮੋਰਚੇ ਨੇ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਨਤੀਜੇ ਭਾਜਪਾ ਦੇ ਵਿਰੁੱਧ ਆਏ।