ਹਰ ਦਿਨ ਦੇ ਨਾਲ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਵੱਲੋਂ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਨੂੰ ਲੈ ਕੇ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚੇ ਨੇ ਲੱਖੇ ਸਿਧਾਣੇ ਨੂੰ ਵੀ ਟਿਕਟ ਦਿੱਤੀ ਹੈ। ਸੰਯੁਕਤ ਸਮਾਜ ਮੋਰਚੇ ਨੇ ਲੱਖਾ ਸਿਧਾਣਾ ਨੂੰ ਮੌੜ ਹਲਕੇ ਤੋਂ ਚੋਣ ਮੈਦਾਨ ‘ਚਉਤਾਰਿਆ ਹੈ।
ਦੱਸਣਯੋਗ ਹੈ ਕਿ ਲੱਖਾ ਸਿਧਾਣਾ ਆਜ਼ਾਦ ਉਮੀਦਵਾਰ ਵਜੋਂ ਪਹਿਲਾਂ ਹੀ ਪ੍ਰਚਾਰ ਕਰ ਰਹੇ ਸਨ। ਦੱਸ ਦੇਈਏ ਕਿ ਪੰਜਾਬ ਦੇ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਦਕਿ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।