ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਆਖਿਰਕਾਰ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲੜਣ ਲਈ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਸੰਯੁਕਤ ਸਮਾਜ ਮੋਰਚਾ ਨੂੰ ਮੰਜੇ ਦਾ ਚੋਣ ਨਿਸਾਨ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੋਰਚੇ ਵੱਲੋਂ ਚੋਣ ਨਿਸ਼ਾਨ ਵਜੋਂ ਟਰੈਕਟਰ ਦੀ ਮੰਗ ਕੀਤੀ ਗਈ ਸੀ ਪਰ ਉਹਨਾਂ ਦੀ ਇਹ ਮੰਗ ਪੂਰੀ ਨਹੀਂ ਹੋਈ। ਹੁਣ ਮੰਜਾ ਚੋਣ ਨਿਸ਼ਾਨ ‘ਤੇ ਸੰਯੁਕਤ ਸਮਾਜ ਮੋਰਚਾ ਚੋਣ ਲੜੇਗਾ।
ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਆਪਣਾ ਮੋਰਚਾ ਰਜਿਸਟਰਡ ਕਰਵਾਉਣ ਲਈ ਖਾਸੀ ਮੁਸ਼ੱਕਤ ਕਰਨੀ ਪਈ ਸੀ।ਪੰਜਾਬ ਵਿੱਚ ਚੋਣਾਂ ਲੜ ਰਹੇ ਕਿਸਾਨਾਂ ਦੇ ਸਾਂਝੇ ਮੋਰਚੇ ਨੂੰ ਚੋਣ ਕਮਿਸ਼ਨ ਨੇ ਇੱਕ ਪਾਰਟੀ ਵਜੋਂ ਮਾਨਤਾ ਦਿੱਤੀ ਹੈ। ਉਂਜ, ਇਹ ਮਾਨਤਾ ਉਸ ਸਮੇਂ ਮਿਲੀ ਜਦੋਂ ਨਾਮਜ਼ਦਗੀ ਦੇ ਆਖ਼ਰੀ ਦਿਨ ਸਾਂਝੇ ਮੋਰਚੇ ਦੇ ਉਮੀਦਵਾਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਦੱਸ ਦੇਈਏ ਕਿ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰ ਕੱਪ ਪਲੇਟ ਹੇਠ ਚੋਣ ਲੜਨਗੇ।