[gtranslate]

ਸਤੀਸ਼ ਕੌਸ਼ਿਕ ਦੇ ਦਿਹਾਂਤ ‘ਤੇ CM ਮਾਨ ਨੇ ਜਤਾਇਆ ਦੁੱਖ, ਅਕਾਲੀ-ਕਾਂਗਰਸ ਤੇ BJP ਆਗੂਆਂ ਨੇ ਵੀ ਕੀਤੀ ਸ਼ਰਧਾਂਜਲੀ ਭੇਟ

satish kaushik passes away

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੋਗੇ। ਸੀਐਮ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਅਤੇ ਹੋਰਨਾਂ ਨੇ ਸਤੀਸ਼ ਕੌਸ਼ਿਕ ਦੀ ਕਾਰਗੁਜ਼ਾਰੀ ਅਤੇ ਕਿਰਦਾਰ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਪ੍ਰਸਿੱਧ ਅਦਾਕਾਰ ਸਤੀਸ਼ ਕੌਸ਼ਿਕ ਦੇ ਅਚਾਨਕ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਦੀ ਇਸ ਔਖੀ ਘੜੀ ਵਿੱਚ ਪ੍ਰਸਿੱਧ ਅਭਿਨੇਤਾ, ਕਾਮੇਡੀਅਨ, ਸਕ੍ਰੀਨ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਸਤੀਸ਼ ਕੌਸ਼ਿਕ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਸਤੀਸ਼ ਕੌਸ਼ਿਕ ਦੀ ਮੌਤ ਦੀ ਖਬਰ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਟਵੀਟ ਕੀਤਾ। ਸਤੀਸ਼ ਕੌਸ਼ਿਕ ਦੇ ਅਚਾਨਕ ਦਿਹਾਂਤ ਕਾਰਨ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਹੈ। ਸਤੀਸ਼ ਦੇ ਦਿਹਾਂਤ ਦੀ ਖਬਰ ‘ਤੇ ਸਾਰੇ ਸਿਨੇਮਾ ਪ੍ਰੇਮੀ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਵਿਸ਼ਵਾਸ ਕਰਨ ਤੋਂ ਅਸਮਰੱਥ ਹਨ। ਗੌਰਤਲਬ ਹੈ ਕਿ ਸਤੀਸ਼ ਕੌਸ਼ਿਕ ਸ਼ੂਟਿੰਗ, ਪ੍ਰਮੋਸ਼ਨ ਅਤੇ ਹੋਰ ਕਾਰਨਾਂ ਕਰਕੇ ਪੰਜਾਬ ਅਤੇ ਚੰਡੀਗੜ੍ਹ ਆਉਂਦੇ ਰਹੇ ਰਹੇ ਹਨ। ਆਪਣੇ ਅੰਦਾਜ਼ ਅਤੇ ਦਮਦਾਰ ਅਦਾਕਾਰੀ ਨਾਲ ਹਰ ਖੇਤਰ ‘ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਆਂ ਸ਼ਖਸੀਅਤਾਂ ਵੀ ਉਨ੍ਹਾਂ ਦੇ ਪ੍ਰਸ਼ੰਸਕ ਰਹੇ ਹਨ।

 

Leave a Reply

Your email address will not be published. Required fields are marked *