ਚੰਡੀਗੜ੍ਹ ਦੇ ਸੈਕਟਰ 26 ਸਥਿਤ ਸੈਕਰਡ ਹਾਰਟ ਸਕੂਲ ਦੀ ਬੱਸ ਨੂੰ ਮੰਗਲਵਾਰ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਵੇਲੇ ਬੱਸ ਵਿੱਚ 32 ਬੱਚੇ ਸਵਾਰ ਸਨ। ਬੱਸ ਦੇ ਡਰਾਈਵਰ ਹਰਮਨਜੀਤ ਸਿੰਘ ਅਨੁਸਾਰ ਉਹ ਸਕੂਲੀ ਬੱਚਿਆਂ ਨੂੰ ਮਨੀਮਾਜਰਾ ਤੋਂ ਪੰਚਕੂਲਾ ਵੱਲ ਛੱਡਣ ਜਾ ਰਿਹਾ ਸੀ। ਜਿਵੇਂ ਹੀ ਬੱਸ ਫੌਜੀ ਢਾਬੇ ਨੇੜੇ ਪਹੁੰਚੀ ਤਾਂ ਇੰਜਣ ਨੂੰ ਅੱਗ ਲੱਗ ਗਈ। ਅਜਿਹੇ ‘ਚ ਉਸ ਨੇ ਤੁਰੰਤ ਬੱਸ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ ਅਤੇ ਬੱਚਿਆਂ ਨੂੰ ਬਾਹਰ ਕੱਢਿਆ। ਇਹ ਘਟਨਾ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਵਾਪਰੀ ਸੀ
ਸਕੂਲ ਬੱਸ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਨੇ ਵੀ ਮੌਕੇ ‘ਤੇ ਹਿੰਮਤ ਦਿਖਾਈ ਅਤੇ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਣ ‘ਚ ਮਦਦ ਕੀਤੀ | ਫਿਲਹਾਲ ਬੱਸ ਦੇ ਇੰਜਣ ‘ਚ ਅਚਾਨਕ ਅੱਗ ਲੱਗਣ ਦੀ ਘਟਨਾ ਦੀ ਵੀ ਜਾਂਚ ਕੀਤੀ ਜਾਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੰਜਣ ਵਿੱਚ ਸਪਾਰਕਿੰਗ ਹੋਣ ਕਾਰਨ ਇਹ ਹਾਦਸਾ ਵਾਪਰਿਆ।ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ ਗਈ ਸੀ। ਮੌਕੇ ‘ਤੇ ਮਨੀਮਾਜਰਾ ਫਾਇਰ ਬ੍ਰਿਗੇਡ ਦਫਤਰ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ‘ਤੇ ਕਾਬੂ ਪਾਇਆ। ਮਨੀਮਾਜਰਾ ਥਾਣੇ ਦੇ ਐਸਐਚਓ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਦੇ ਪ੍ਰਿੰਸੀਪਲ ਸਕੂਲ ਪ੍ਰਸ਼ਾਨ ਵੀ ਮੌਕੇ ‘ਤੇ ਪਹੁੰਚ ਗਏ।