ਇਸ ਸਮੇਂ ਆਕਲੈਂਡ ਦੇ ਸਕੂਲਾਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਘੱਟੋ-ਘੱਟ 10 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਖਾਲੀ ਕਰਵਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ ਉਹ ਸਰੋਤ ਬਾਰੇ ਪੁੱਛਗਿੱਛ ਕਰ ਰਹੇ ਹਨ। “ਪੁਲਿਸ ਨੇ ਭਰੋਸਾ ਦਿਵਾਉਣ ਲਈ ਹਰੇਕ ਸਕੂਲ ਦਾ ਦੌਰਾ ਕੀਤਾ ਹੈ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ।”
