ਸਕਾਟਲੈਂਡ ਦੇ ਗਲਾਸਗੋ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਯਾਤਰੀ ਦੇ ਬੈਗ ‘ਚ ਸ਼ੱਕੀ ਪੈਕੇਜ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਸ ਘਟਨਾ ਤੋਂ ਬਾਅਦ ਹਵਾਈ ਅੱਡੇ ਨੂੰ ਅੰਸ਼ਕ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਇੱਕ ਰਿਪੋਰਟ ‘ਚ ਦਿੱਤੀ ਗਈ ਹੈ। ਇਹ ਘਟਨਾ ਉਸ ਸਮੇਂ ਦੀ ਦੱਸੀ ਜਾ ਰਹੀ ਹੈ ਜਦੋਂ ਸੈਂਕੜੇ ਲੋਕ ਆਪਣੇ ਸਾਮਾਨ ਦੀ ਜਾਂਚ ਕਰਵਾਉਣ ਲਈ ਲਾਈਨ ਵਿੱਚ ਖੜ੍ਹੇ ਸਨ। ਇਸ ਦੇ ਨਾਲ ਹੀ ਇੱਕ ਯਾਤਰੀ ਦੇ ਬੈਗ ‘ਚੋਂ ਇੱਕ ਸ਼ੱਕੀ ਪੈਕਟ ਬਰਾਮਦ ਹੋਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਹਵਾਈ ਅੱਡੇ ‘ਤੇ ਪਹੁੰਚੀ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਅੰਸ਼ਕ ਤੌਰ ‘ਤੇ ਬੰਦ ਕਰ ਦਿੱਤਾ ਗਿਆ।
ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਚੈੱਕ-ਇਨ ਡੈਸਕ ਦੇ ਆਲੇ ਦੁਆਲੇ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸਨ ਅਤੇ ਕੁੱਝ ਯਾਤਰੀ ਕਾਰ ਪਾਰਕ ਵਿੱਚ ਖੜ੍ਹੇ ਸਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਵਾਈ ਅੱਡੇ ਦੇ ਬੁਲਾਰੇ ਨੇ ਕਿਹਾ ਕਿ ਯਾਤਰੀਆਂ ਨੂੰ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਐਮਰਜੈਂਸੀ ਸੇਵਾਵਾਂ ਪੈਕਟਾਂ ਦੀ ਜਾਂਚ ਕਰ ਰਹੀਆਂ ਸਨ। ਰਿਪੋਰਟਾਂ ਮੁਤਾਬਿਕ ਹਵਾਈ ਅੱਡੇ ‘ਤੇ ਆਪਣੀ ਉਡਾਣ ਲਈ ਆਉਣ ਵਾਲੇ ਯਾਤਰੀਆਂ ਨੂੰ ਚੈਕਿੰਗ ਦੌਰਾਨ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਅਹਿਤਿਆਤ ਵਜੋਂ ਟਰਮੀਨਲ ਬਲੀਡਿੰਗ ਨੂੰ ਰੋਕ ਦਿੱਤਾ ਗਿਆ ਹੈ। ਇਹ ਸ਼ੱਕੀ ਪੈਕਟ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਗਲਾਸਗੋ ਹਵਾਈ ਅੱਡੇ ‘ਤੇ ਮੌਜੂਦ ਹਨ। ਟਰਮੀਨਲ ਦੀ ਇਮਾਰਤ ਨੂੰ ਅਹਿਤਿਆਤ ਵਜੋਂ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਹਵਾਈ ਅੱਡੇ ਨੂੰ ਖਾਲੀ ਨਹੀਂ ਕਰਵਾਇਆ ਗਿਆ ਹੈ।