ਕਰਨਾਟਕ ਦੇ ਹੁਬਲੀ ‘ਚ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਇੱਥੇ ਯੁਵਾ ਉਤਸਵ ਦਾ ਉਦਘਾਟਨ ਕਰਨ ਪਹੁੰਚੇ ਹਨ। ਜਦੋ ਪੀਐਮ ਰੋਡ ਸ਼ੋਅ ਕਰ ਰਹੇ ਸੀ ਓਦੋਂ ਇੱਕ ਨੌਜਵਾਨ ਭੱਜ ਕੇ ਉਨ੍ਹਾਂ ਦੀ ਕਾਰ ਦੇ ਦਰਵਾਜੇ ਕੋਲ ਆਇਆ ਅਤੇ ਉਨ੍ਹਾਂ ਦੇ ਹਾਰ ਪਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸੁਰੱਖਿਆ ਕਰਮੀਆਂ ਨੇ ਤੁਰੰਤ ਨੌਜਵਾਨ ਨੂੰ ਰੋਕ ਲਿਆ। ਦੂਜੇ ਪਾਸੇ ਪੁਲਿਸ ਕਮਿਸ਼ਨਰ ਨੇ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋਣ ਤੋਂ ਇਨਕਾਰ ਕੀਤਾ ਹੈ। ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ 26ਵੇਂ ਰਾਸ਼ਟਰੀ ਯੁਵਕ ਮੇਲੇ ਦਾ ਉਦਘਾਟਨ ਕੀਤਾ ਸੀ।