ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਬਣ ਗਏ ਹਨ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਹ ਪੰਜਾਬ ਛੱਡ ਕੇ ਕੇਂਦਰ ਚਲੇ ਗਏ ਸਨ। ਦਿਨਕਰ ਪੰਜਾਬ ਕੇਡਰ ਦੇ 1987 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ 31 ਮਾਰਚ 2024 ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਏਡੀਜੀਪੀ ਪੱਧਰ ਦੇ 4 ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਜੀਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੱਧੂ, ਗੌਰਵ ਯਾਦਵ ਅਤੇ ਕੁਲਦੀਪ ਸਿੰਘ ਸ਼ਾਮਿਲ ਹਨ।
