ਬੀਤੀ ਰਾਤ ਆਕਲੈਂਡ ਦੇ ਵਾਇਡਕਟ ਹਾਰਬਰ ਨੇੜੇ ਝਗੜਾ ਹੋਣ ਤੋਂ ਬਾਅਦ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੋਅਰ ਹੌਬਸਨ ਸਟ੍ਰੀਟ ਦੇ ਨੇੜੇ ਇੱਕ ਅਪਾਰਟਮੈਂਟ ਦੀ ਬਾਲਕੋਨੀ ਤੋਂ ਡਰਿੰਕਸ ਸੁੱਟੇ ਜਾਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਸ਼ਾਮ 7.30 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਪੁਲਿਸ ਨੂੰ ਕਵੇ ਸਟ੍ਰੀਟ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਅਫਸਰਾਂ ਦੇ ਪਹੁੰਚਣ ‘ਤੇ ਕਈ ਲੋਕਾਂ ਦੀ ਸ਼ਮੂਲੀਅਤ ਵਾਲੀ ਲੜਾਈ ਸ਼ੁਰੂ ਹੋ ਗਈ, ਨਤੀਜੇ ਵਜੋਂ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਕੁੱਝ ਲੋਕਾਂ ਦਾ ਡਾਕਟਰੀ ਇਲਾਜ ਕਰਵਾਇਆ ਗਿਆ ਸੀ ਪਰ ਰਾਹਤ ਵਾਲੀ ਗੱਲ ਹੈ ਕਿ ਪੁਲਿਸ ਨੇ ਕੋਈ ਗੰਭੀਰ ਸੱਟਾਂ ਦੀ ਰਿਪੋਰਟ ਨਹੀਂ ਕੀਤੀ।
![several arrested after drink-throwing](https://www.sadeaalaradio.co.nz/wp-content/uploads/2024/03/WhatsApp-Image-2024-03-30-at-9.05.09-AM-950x534.jpeg)